ਪੰਜਾਬ

4 ਜੁਲਾਈ 1955 ਨੂੰ ਕਾਂਗਰਸ ਸਰਕਾਰ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਦੀ ਯਾਦ ’ਚ ਭਲਕੇ ਹੋਵੇਗਾ ਸਮਾਗਮ - ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 03, 2025 07:23 PM

ਅੰਮ੍ਰਿਤਸਰ- ਅਜ਼ਾਦ ਭਾਰਤ ਅੰਦਰ ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਧਾਰਮਿਕ ਦੀਵਾਨ ’ਚ ਢਾਡੀ ਜਥੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਉਣਗੇ।

 ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀ ਗੁਲਾਮੀ ਸਮੇਂ ਤਾਂ ਸਰਕਾਰਾਂ ਵੱਲੋਂ ਤਸ਼ੱਦਦ ਹੁੰਦਾ ਸੀ, ਪ੍ਰੰਤੂ ਸਿੱਖਾਂ ਵੱਲੋਂ ਵੱਡੀਆਂ ਕੁਰਬਾਨੀਆਂ ਨਾਲ ਅਜ਼ਾਦ ਕਰਵਾਏ ਦੇਸ਼ ਅੰਦਰ ਵੀ ਸਰਕਾਰਾਂ ਨੇ ਸਿੱਖਾਂ ਨੂੰ ਵੱਡੇ ਜ਼ਖ਼ਮ ਦਿੱਤੇ ਹਨ। 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ, ਜੋ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ। ਇਸ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ।

Have something to say? Post your comment

 
 
 

ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...

190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਛੇ ਸਾਲਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਵਿਸ਼ਵ ਸਿੱਖ ਪ੍ਰਚਾਰਕ ਗਿ. ਕਰਨੈਲ ਸਿੰਘ ਗਰੀਬ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

ਤੁਹਾਡੇ ਕੋਲ ਸੱਚਮੁੱਚ ਪੂਰੇ ਪੰਜਾਬ ਵਿੱਚ ਹਜ਼ਾਰਾਂ ਵਰਕਰ ਬਚੇ ਹਨ? ਅਮਨ ਅਰੋੜਾ ਨੇ ਸੁਖਬੀਰ ਬਾਦਲ ਨੂੰ ਮਾਰਿਆ ਤਾਅਨਾ

ਮੋਹਾਲੀ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ

ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 4 ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ