ਪੰਜਾਬ

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 03, 2025 07:24 PM

ਅੰਮ੍ਰਿਤਸਰ- ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਏ ਭਾਰੀ ਨੁਕਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ ਵਿਚ ਜਾਰੀ ਕੀਤਾ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਦਾ ਇਹ ਘੱਲੂਘਾਰਾ ਸਿੱਖ ਇਤਿਹਾਸ ਦਾ ਇਕ ਦੁਖਦਾਈ ਅਧਿਆਇ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਗੁਰਧਾਮਾਂ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਮਨਾਂ ਨੂੰ ਅਜਿਹਾ ਜ਼ਖ਼ਮ ਦਿੱਤਾ, ਜੋ ਨਾ ਭਰਨਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਾਂ ਦੇ ਧਾਰਮਿਕ ਖ਼ਜ਼ਾਨੇ ਨੂੰ ਸਾਂਭੀ ਬੈਠੀ ਸਿੱਖ ਰੈਂਫਰੈਂਸ ਲਾਇਬ੍ਰੇਰੀ ਦੇ ਕੀਮਤੀ ਦਸਤਾਵੇਜ਼ ਤੇ ਇਤਿਹਾਸਕ ਵਸਤੂਆਂ ਨੂੰ ਵੀ ਵੱਡਾ ਨੁਕਸਾਨ ਪਹੁੰਚਾਇਆ। ਐਡਵੋਕੇਟ ਧਾਮੀ ਨੇ ਕਿਹਾ ਕਿ ਹਮਲੇ ਤੋਂ ਕਈ ਦਿਨ ਬਾਅਦ ਤੱਕ ਸਰਕਾਰ ਨੇ ਕਰਫਿਊ ਲਗਾ ਕੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਆਉਣ ਤੋਂ ਰੋਕੀ ਰੱਖਿਆ, ਤਾਂ ਜੋ ਸਰਕਾਰ ਵੱਲੋਂ ਕੀਤੇ ਜ਼ੁਲਮਾਂ ਦੇ ਨਿਸ਼ਾਨ ਮਿਟਾਏ ਜਾ ਸਕਣ। ਸਰਕਾਰ ਦੇ ਇਨ੍ਹਾਂ ਜ਼ੁਲਮਾਂ ਦੀਆਂ ਕੁਝ ਤਸਵੀਰਾਂ ਫੋਟੋਗ੍ਰਾਫਰ ਸ. ਸਤਪਾਲ ਸਿੰਘ ਦਾਨਸ਼ ਨੇ ਸਾਂਭੀਆਂ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੇ ਇਕ ਸਚਿੱਤਰ ਪੁਸਤਕ ਦੇ ਰੂਪ ਵਿਚ ਤਿਆਰ ਕਰਕੇ ਅੱਜ ਜਾਰੀ ਕੀਤਾ ਹੈ। ਇਸ ਵਿਚ ਦਰਜ ਤਸਵੀਰਾਂ ਸਮੇਂ ਦੇ ਹਾਲਾਤ ਅਤੇ ਸਰਕਾਰ ਵੱਲੋਂ ਕੀਤੇ ਵਹਿਸ਼ੀਆਣਾ ਜ਼ੁਲਮਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕਿਤਾਬ ਸ਼੍ਰੋਮਣੀ ਕਮੇਟੀ ਦਫ਼ਤਰ, ਸਿੱਖ ਰੈਂਫਰੈਂਸ ਲਾਇਬ੍ਰੇਰੀ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਅਤੇ ਸਿੱਖ ਅਜਾਇਬ ਘਰ ਵਿਚ ਰੱਖੀ ਜਾਵੇਗੀ, ਤਾਂ ਜੋ ਸੰਗਤਾਂ ਸਰਕਾਰ ਵੱਲੋਂ ਸਿੱਖਾਂ ’ਤੇ ਕੀਤੇ ਜ਼ੁਲਮ ਤੋਂ ਜਾਣੂ ਹੋ ਸਕਣ। ਇਸ ਤੋਂ ਇਲਾਵਾ ਇਸ ਦਾ ਡਿਜੀਟਾਈਜੇਸ਼ਨ ਕਰਕੇ ਵੀ ਵੱਖ-ਵੱਖ ਮਾਧਿਅਮਾਂ ਰਾਹੀਂ ਸੰਗਤਾਂ ਤੀਕ ਪਹੁੰਚਾਇਆ ਜਾਵੇਗਾ।
ਕਿਤਾਬ ਜਾਰੀ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਜੋਗੇਸ਼ਵਰ ਸਿੰਘ, ਮੈਨੇਜਰ ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।

Have something to say? Post your comment

 
 
 

ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...

190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਛੇ ਸਾਲਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਵਿਸ਼ਵ ਸਿੱਖ ਪ੍ਰਚਾਰਕ ਗਿ. ਕਰਨੈਲ ਸਿੰਘ ਗਰੀਬ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ

4 ਜੁਲਾਈ 1955 ਨੂੰ ਕਾਂਗਰਸ ਸਰਕਾਰ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਦੀ ਯਾਦ ’ਚ ਭਲਕੇ ਹੋਵੇਗਾ ਸਮਾਗਮ - ਸ਼੍ਰੋਮਣੀ ਕਮੇਟੀ

ਤੁਹਾਡੇ ਕੋਲ ਸੱਚਮੁੱਚ ਪੂਰੇ ਪੰਜਾਬ ਵਿੱਚ ਹਜ਼ਾਰਾਂ ਵਰਕਰ ਬਚੇ ਹਨ? ਅਮਨ ਅਰੋੜਾ ਨੇ ਸੁਖਬੀਰ ਬਾਦਲ ਨੂੰ ਮਾਰਿਆ ਤਾਅਨਾ

ਮੋਹਾਲੀ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ

ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 4 ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ