ਪੰਜਾਬ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਕੌਮੀ ਮਾਰਗ ਬਿਊਰੋ | July 03, 2025 07:32 PM

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਰਾਜਪਾਲ ਦੀ ਇਜਾਜ਼ਤ ਨਾਲ ਸਮਾਗਮ ਦੀ ਕਾਰਵਾਈ ਚਲਾਈ। ਹਲਫ਼ ਲੈਣ ਤੋਂ ਬਾਅਦ ਸੰਜੀਵ ਅਰੋੜਾ ਨੇ ਸਹੁੰ ਪੱਤਰ ’ਤੇ ਦਸਤਖ਼ਤ ਕੀਤੇ ਜਿਸ ’ਤੇ ਰਾਜਪਾਲ ਨੇ ਵੀ ਦਸਤਖਤ ਕੀਤੇ।
ਸਹੁੰ ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਸਮਾਗਮ ਦੌਰਾਨ ਵੱਖ-ਵੱਖ ਵਿਧਾਇਕ, ਪਾਰਟੀ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...

190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਛੇ ਸਾਲਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ

ਵਿਸ਼ਵ ਸਿੱਖ ਪ੍ਰਚਾਰਕ ਗਿ. ਕਰਨੈਲ ਸਿੰਘ ਗਰੀਬ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

4 ਜੁਲਾਈ 1955 ਨੂੰ ਕਾਂਗਰਸ ਸਰਕਾਰ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਦੀ ਯਾਦ ’ਚ ਭਲਕੇ ਹੋਵੇਗਾ ਸਮਾਗਮ - ਸ਼੍ਰੋਮਣੀ ਕਮੇਟੀ

ਤੁਹਾਡੇ ਕੋਲ ਸੱਚਮੁੱਚ ਪੂਰੇ ਪੰਜਾਬ ਵਿੱਚ ਹਜ਼ਾਰਾਂ ਵਰਕਰ ਬਚੇ ਹਨ? ਅਮਨ ਅਰੋੜਾ ਨੇ ਸੁਖਬੀਰ ਬਾਦਲ ਨੂੰ ਮਾਰਿਆ ਤਾਅਨਾ

ਮੋਹਾਲੀ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ

ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 4 ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ