ਪੰਜਾਬ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਹੁਣ 14 ਜੁਲਾਈ ਨੂੰ ਹੋਵੇਗੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 04, 2025 07:13 PM

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਹੁਣ 14 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਸ਼ਤਾਬਦੀ ਦੇ ਸਮਾਗਮਾਂ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਇਕੱਤਰਤਾ ਪਹਿਲਾਂ 8 ਜੁਲਾਈ ਨੂੰ ਨੀਯਤ ਕੀਤੀ ਗਈ ਸੀ। ਪਰੰਤੂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਹੁਣ ਇਹ 14 ਜੁਲਾਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦੁਪਹਿਰ 12:00 ਵਜੇ ਹੋਵੇਗੀ। ਜਿਸ ਵਿਚ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮੀਰੀ ਪੀਰੀ ਦਿਵਸ ਤੇ ਸਮੁੱਚੇ ਸਿੱਖ ਜਗਤ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿਤੀ

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜ਼ਮਾਨਤ ਅਰਜ਼ੀ 'ਤੇ ਸੁਣਵਾਈ 8 ਜੁਲਾਈ ਨੂੰ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...