ਪੰਜਾਬ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 04, 2025 08:10 PM
ਅੰਮ੍ਰਿਤਸਰ- ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾਂ ਨਾ-ਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਭਾਸ਼ਾ ਦੇ ਅਧਾਰ ’ਤੇ ਬਣੇ ਸੂਬਿਆਂ ਸਮੇਂ ਵੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਗਿਆ। ਇਸ ਦੇ ਵਿਰੋਧ ਵਿਚ ਜਦੋਂ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ  ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਇਸੇ ਤਹਿਤ ਹੀ ਸਰਕਾਰ ਨੇ ਪੁਲਿਸ ਫੋਰਸ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਵਖਰੇਵੇਂ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਆਖਿਆ ਕਿ ਸਿੱਖਾਂ ਨੇ ਹਮੇਸ਼ਾ ਇਸ ਦੇਸ਼ ਲਈ ਲੜਾਈਆਂ ਲੜੀਆਂ ਪਰ ਸਰਕਾਰਾਂ ਨੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਸਦਾ ਨਜ਼ਰਅੰਦਾਜ਼ ਕੀਤਾ ਹੈ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਦਰ ਸਿੰਘ ਮੰਨਣ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਇੰਚਾਰਜ ਸ. ਜਗਜੀਤ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਅਮਨਦੀਪ ਸਿੰਘ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮੀਰੀ ਪੀਰੀ ਦਿਵਸ ਤੇ ਸਮੁੱਚੇ ਸਿੱਖ ਜਗਤ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿਤੀ

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜ਼ਮਾਨਤ ਅਰਜ਼ੀ 'ਤੇ ਸੁਣਵਾਈ 8 ਜੁਲਾਈ ਨੂੰ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਹੁਣ 14 ਜੁਲਾਈ ਨੂੰ ਹੋਵੇਗੀ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...