ਪੰਜਾਬ

ਮੀਰੀ ਪੀਰੀ ਦਿਵਸ ਤੇ ਸਮੁੱਚੇ ਸਿੱਖ ਜਗਤ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿਤੀ

ਕੌਮੀ ਮਾਰਗ ਬਿਊਰੋ | July 04, 2025 07:44 PM


ਸ੍ਰੀ ਦਮਦਮਾ ਸਾਹਿਬ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਿੱਖ ਧਰਮ ਦੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦਾ ਮੀਰੀ ਪੀਰੀ ਧਾਰਣ ਦਿਵਸ 5 ਜੁਲਾਈ ਨੂੰ ਸਮੁੱਚੇ ਸਿੱਖ ਜਗਤ ਵੱਲੋਂ ਸਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਮੱਚੇ ਸਿੱਖ ਜਗਤ ਨੂੰ ਮੀਰੀ ਪੀਰੀ ਦੇ ਇਸ ਪਾਵਨ ਦਿਹਾੜੇ ਤੇ ਕੋਟਿਨ ਕੋਟਿ ਮੁਬਾਰਕ ਦਿੰਦਿਆਂ ਕਿਹਾ ਕਿ ਗੁਰੂ ਪਾਤਸ਼ਾਹ ਨੇ ਇਸ ਮੌਕੇ ਬਚਨ ਉਚਾਰੇ ਸਨ ਕਿ ਪਹਿਲੇ ਪੰਜ ਗੁਰੂ ਸਾਹਿਬਾਨ ਧਾਰਮਿਕ ਹੋ ਕੇ ਵਿਚਰਦੇ ਰਹੇ ਹਨ, ਪਰ ਹੁਣ ਸੰਸਾਰ ਤੇ ਆਪਣਾ ਰੂਪ ਪ੍ਰਤੱਖ ਕਰਨ ਦਾ ਸਮਾ ਆ ਗਿਆ ਹੈ। ਉਨ੍ਹਾਂ ਕਿਹਾ ਗੁਰੂ ਸਾਹਿਬ ਨੇ ਦੁਨਿਆਵੀ ਤਖ਼ਤ ਤੇ ਬਾਦਸਾਹਤ ਨੂੰ ਚੈਲੰਜ ਕਰਦਿਆਂ ਹੁਕਮ ਕੀਤਾ ਕਿ ਮੇਰੇ ਸੀਸ ਤੇ ਇੱਕ ਸਿੱਖ ਹਮੇਸ਼ਾ ਸ਼ਾਹੀ ਛਤਰ ਕਰਿਆ ਕਰੇ ਅਤੇ ਇੱਕ ਸਿੱਖ ਚੌਰ ਕਰਿਆ ਕਰੇ। ਨਿਹੰਗ ਮੁਖੀ ਨੇ ਇਤਿਹਾਸਕ ਪ੍ਰਸੰਗਤਾ ਵਿੱਚ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਪੰਥ ਨੂੰ ਪਹਿਲਾਂ ਹੁਕਮਨਾਮਾ ਜਾਰੀ ਕੀਤਾ ਕਿ ਸੰਗਤਾਂ ਤੋਂ ਉਨ੍ਹਾਂ ਨੂੰ ਚੰਗੇ ਹਥਿਆਰ, ਘੋੜੇ ਅਤੇ ਜਵਾਨੀ ਦੀਆਂ ਭੇਟਾਵਾਂ ਉਤਮ ਰੂਪ ‘ਚ ਪ੍ਰਵਾਨ ਹੋਣਗੀਆਂ। ਫਿਰ ਗੁਰੂ ਸਾਹਿਬ ਦੇ ਹੁਕਮ ਅਨੁਸਾਰ ਹਥਿਆਰਬੰਦ ਸਿੱਖ ਗੁਰੂ ਦਰਬਾਰ ‘ਚ ਹਾਜ਼ਰ ਹੋਣ ਲੱਗੇ, ਬਾਬਾ ਬੁੱਢਾ ਜੀ ਦੀ ਦੇਖ ਰੇਖ ‘ਚ ਸਿੱਖਾਂ ਨੂੰ ਜੰਗਜੂ ਸੰਘਰਸ਼ ਲਈ ਤਿਆਰ ਕੀਤਾ ਗਿਆ। ਗੁਰੂ ਸਾਹਿਬ ਨੇ ਜ਼ਬਰ ਜੁਲਮ ਅਤੇ ਅਨਿਆਏ ਵਿਰੁੱਧ ਧਰਮ ਦੀ ਉਤਮਤਾ ਲਈ ਚਾਰ ਜੰਗਾਂ ਲੜੀਆਂ, ਵੈਰੀਆਂ ਦਾ ਨਾਸ਼ ਕਰਕੇ ਜਿੱਤਾਂ ਪ੍ਰਾਪਤ ਕੀਤੀਆਂ। ਗੁਰੂ ਸਾਹਿਬ ਨੇ ਕੋਈ ਵੀ ਲੜਾਈ ਕਿਸੇ ਇਲਾਕੇ ਤੇ ਕਾਬਜ ਹੋਣ ਜਾਂ ਧਨ ਦੌਲਤ ਲਈ ਨਹੀਂ ਲੜੀ। ਉਨ੍ਹਾਂ ਕਿਹਾ ਅੱਜ ਸਾਨੂੰ ਇਸ ਮਹਾਨ ਮੀਰੀ ਪੀਰੀ ਦਿਵਸ ਦੀ ਇਤਿਹਾਸਕਤਾ ਤੇ ਮਹੱਤਤਾ ਨੂੰ ਹਿਰਦੇ ‘ਚ ਵਸਾ ਕੇ ਗੁਰੂ ਸਾਹਿਬ ਵੱਲੋਂ ਦਿਤੇ ਸਿਧਾਂਤ ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਨਿਹੰਗ ਸਿੰਘ ਅਕਸਰ ਕਈ ਕਈ ਸ਼ਸਤਰ ਧਾਰਣ ਕਰਦੇ ਹਨ, ਨਿਹੰਗ ਸਿੰਘਾਂ ਵਾਲਾ ਬਾਣਾ ਧਾਰਣ ਕਰਨ ਵਾਲੇ ਸਿੰਘਾਂ ਨੂੰ ਇਨ੍ਹਾਂ ਸ਼ਸਤਰਾਂ, ਬਾਣੇ ਅਤੇ ਸਿੱਖੀ ਸਰੂਪ ਦੀ ਪਾਵਨ ਮਰਯਾਦਾ ਨੂੰ ਅਖੀਰਲੇ ਦਮ ਤਕ ਚੜ੍ਹਦੀਕਲਾ ‘ਚ ਰਹਿ ਕੇ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੱਚਾ ਪਿੱਲਾ ਸਭਨਾ ਨੂੰ ਬਦਨਾਮ ਕਰ ਦਿੰਦਾ ਹੈ। ਉਨ੍ਹਾਂ ਕਿਹਾ ਸਭਨਾ ਨਿਹੰਗ ਸਿੰਘਾਂ ਨੂੰ ਸੁਚੇਤ ਹੋ ਕੇ ਪੰਥਕ ਸੇਵਾ ਕਰਨੀ ਚਾਹੀਦੀ ਹੈ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜ਼ਮਾਨਤ ਅਰਜ਼ੀ 'ਤੇ ਸੁਣਵਾਈ 8 ਜੁਲਾਈ ਨੂੰ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਹੁਣ 14 ਜੁਲਾਈ ਨੂੰ ਹੋਵੇਗੀ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...