ਪੰਜਾਬ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਕੌਮੀ ਮਾਰਗ ਬਿਊਰੋ | July 04, 2025 08:08 PM



ਚੰਡੀਗੜ੍ਹ- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕਦਮ ਉਠਾਏ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਖ਼ਲ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਦੀ ਨਾਬਾਲਗ ਲੜਕੀ ਦਾ ਵਿਆਹ ਰੋਕਿਆ ਗਿਆ, ਜਿਸਦੀ ਉਮਰ 15 ਸਾਲ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਕੁੱਝ ਮਹੀਨੇ ਪਹਿਲਾਂ ਸਾਹਮਣੇ ਆਇਆ ਸੀ, ਜਦੋਂ ਇੱਕ ਨਾਬਾਲਗ ਲੜਕੀ ਨੇ 112 ਹੈਲਪ ਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਬਚਾਅ ਦੀ ਅਪੀਲ ਕੀਤੀ। ਇਸ ਉਪਰੰਤ ਡੀ.ਐਸ.ਪੀ (ਬੱਚਿਆਂ ਅਤੇ ਔਰਤਾਂ ਵਿਰੁੱਧ ਅਪਰਾਧ) ਨੇ ਤੁਰੰਤ ਕਾਰਵਾਈ ਕਰਦਿਆਂ ਇਹ ਮਾਮਲਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਧਿਆਨ ਵਿੱਚ ਲਿਆਂਦਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਲੜਕੀ ਦੇ ਮਾਤਾ-ਪਿਤਾ ਉਸਦੀ ਪੜਾਈ ਵਿੱਚ ਦਿਲਚਸਪੀ ਨਾ ਹੋਣ ਅਤੇ ਵਿਵਹਾਰਕ ਸਮੱਸਿਆਵਾਂ ਕਾਰਨ 15 ਸਾਲ ਦੀ ਉਮਰ ਵਿੱਚ ਵਿਆਹ ਕਰਵਾਉਣਾ ਚਾਹੁੰਦੇ ਸਨ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਦਬਾਅ ਅਤੇ ਪਰਿਵਾਰਕ ਮਾਣ-ਸਨਮਾਨ ਕਰਕੇ ਉਹ ਇਸ ਕਦਮ ਵੱਲ ਵੱਧ ਰਹੇ ਸਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਸਬ ਡਵੀਜ਼ਨਲ ਮੈਜਿਸਟ੍ਰੇਟ ਅਤੇ ਐਸ.ਐਚ.ਓ. ਦੀ ਸਾਂਝੀ ਟੀਮ ਨੇ ਤੁਰੰਤ ਵਿਆਹ ਵਾਲੇ ਸਥਾਨ 'ਤੇ ਪਹੁੰਚ ਕੇ ਲੜਕੀ ਨੂੰ ਵਿਆਹ ਦੀ ਤਿਆਰੀ ਦੌਰਾਨ ਬਚਾਇਆ। ਇਸ ਤੋਂ ਇਲਾਵਾ ਲਾੜੇ ਦੇ ਪਰਿਵਾਰ ਨੂੰ ਵੀ ਬਾਲ ਵਿਆਹ ਕਰਨਾ ਇੱਕ ਅਪਰਾਧ ਹੈ, ਬਾਰੇ ਕਾਨੂੰਨੀ ਕਾਰਵਾਈ ਅਤੇ ਨਤੀਜਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਸਨਮੁੱਖ ਅਤੇ ਪਿੱਡ ਦੇ ਸਰਪੰਚ ਦੀ ਮੌਜੂਦਗੀ ਵਿੱਚ ਦੋਵੇਂ ਪਰਿਵਾਰਾਂ ਵੱਲੋਂ ਵਿਆਹ ਨੂੰ ਰੱਦ ਕਰਨ ਦੀ ਸਹਿਮਤੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਟੀਮ ਦੀ ਤੱਤਕਾਲ ਅਤੇ ਸੁਚੱਜੀ ਕਾਰਵਾਈ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਮਲਾ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਰਕਾਰ ਦੀ ਜੀਰੋ-ਟੋਲਰੈਂਸ ਦੀ ਨੀਤੀ ਦਾ ਸਪਸ਼ਟ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੀ ਲਈ ਸੁਰੱਖਿਅਤ ਅਤੇ ਸਸ਼ਕਤੀਕਰਨ ਭਰਪੂਰ ਵਾਤਾਵਰਨ ਬਣਾਇਆ ਜਾ ਰਿਹਾ ਹੈ।

ੳਨ੍ਹਾਂ ਨੇ ਕਿਹਾ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਜਿਸ ਨੇ ਵਿਆਹ ਦੇ ਦੁਬਾਰਾ ਖਤਰੇ ਨੂੰ ਦੇਖਦਿਆਂ ਲੜਕੀ ਨੂੰ ਤਰੁੰਤ ਬਾਲ ਘਰ ਜਲੰਧਰ ਭੇਜਣ ਦੇ ਹੁਕਮ ਦਿੱਤੇ ਗਏ। ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਬਾਅਦ ਵਿੱਚ ਲੜਕੀ ਦੀ ਪਰਿਵਾਰ ਵਿੱਚ ਵਾਪਸੀ ਕੀਤੀ ਗਈ ਪਰ ਉਸਦੀ ਰੁਚੀ ਰਸਮੀ ਪੜਾਈ ਵਿੱਚ ਨਾ ਹੋਣ ਕਾਰਨ ਉਸਨੂੰ ਕਿੱਤਾਮੁੱਖੀ ਸਿਖਲਾਈ ਲਈ ਦਾਖਲ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ/ਪੰਚਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬਾਲ ਵਿਆਹ ਦੀਆਂ ਸੂਚਨਾ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਰਿਪੋਰਟ ਕਰਨ ਤਾਂ ਜੋ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅੱਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮੀਰੀ ਪੀਰੀ ਦਿਵਸ ਤੇ ਸਮੁੱਚੇ ਸਿੱਖ ਜਗਤ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿਤੀ

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜ਼ਮਾਨਤ ਅਰਜ਼ੀ 'ਤੇ ਸੁਣਵਾਈ 8 ਜੁਲਾਈ ਨੂੰ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਹੁਣ 14 ਜੁਲਾਈ ਨੂੰ ਹੋਵੇਗੀ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...