ਪੰਜਾਬ

ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 05, 2025 05:30 PM

ਅੰਮ੍ਰਿਤਸਰ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿੱਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਕੌਮ ਦੇ ਮਸਲੇ ਨਜਿੱਠਣ ਲਈ ਹਨ, ਨਾ ਕਿ ਕੌਮੀ ਸੰਕਟ ਪੈਦਾ ਕਰਨ ਲਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਦਰਕਿਨਾਰ ਕਰਨਾ ਉਚਿਤ ਨਹੀਂ ਹੈ ਅਤੇ ਅਜਿਹੇ ਚਲਣ ਨਾਲ ਕੌਮ ਅੰਦਰ ਆਪਾ ਧਾਪੀ ਵਾਲਾ ਮਾਹੌਲ ਪੈਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਬੇਸ਼ਕ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ, ਪ੍ਰੰਤੂ ਪੰਥਕ ਮਾਮਲਿਆਂ ਨੂੰ ਵਿਚਾਰਨ ਦਾ ਅਧਿਕਾਰ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਪੰਥਕ ਮਾਮਲੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਮਿਲ ਕੇ ਬੈਠਣ ਅਤੇ ਫੈਸਲੇ ਲੈਣ ਦੀ ਲੰਬੀ ਇਤਿਹਾਸਕ ਪ੍ਰੰਪਰਾ ਰਹੀ ਹੈ। ਇਹੀ ਪ੍ਰੰਪਰਾ ਸਿੱਖ ਕੌਮ ਨੂੰ ਦੁਨੀਆਂ ਵਿੱਚ ਉਭਾਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਦੂਜੇ ਤਖ਼ਤ ਸਾਹਿਬਾਨ ਤੋਂ ਹੀ ਚੁਨੌਤੀ ਦਿੱਤੀ ਜਾਣ ਲੱਗ ਪਈ ਤਾਂ ਇਹ ਸਿੱਖ ਪਰੰਪਰਾਵਾਂ ਦੀ ਮੌਲਿਕਤਾ ਅਤੇ ਅਮੀਰੀ ਨੂੰ ਸੱਟ ਮਾਰਨ ਤੋਂ ਘੱਟ ਨਹੀਂ ਮੰਨੀ ਜਾ ਸਕਦੀ।
ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਦੇ ਸਬੰਧ ਵਿੱਚ ਮਿਲ ਬੈਠ ਕੇ ਹੱਲ ਵੱਲ ਤੁਰਨਾ ਚਾਹੀਦਾ ਹੈ, ਤਾਂ ਜੋ ਕੌਮ ਅੰਦਰ ਦਿਸ ਰਹੇ ਟਕਰਾਅ ਦੀ ਥਾਂ ’ਤੇ ਸਿੱਖ ਸ਼ਕਤੀ ਨੂੰ ਕੌਮੀ ਹਿਤਾਂ, ਕੌਮ ਦੀ ਚੜ੍ਹਦੀ ਕਲਾ ਅਤੇ ਸਿੱਖੀ ਪ੍ਰਚਾਰ ਲਈ ਵਰਤਿਆ ਜਾ ਸਕੇ।

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਅਤੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮੀਰੀ ਪੀਰੀ ਦਿਵਸ ਤੇ ਸਮੁੱਚੇ ਸਿੱਖ ਜਗਤ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿਤੀ

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜ਼ਮਾਨਤ ਅਰਜ਼ੀ 'ਤੇ ਸੁਣਵਾਈ 8 ਜੁਲਾਈ ਨੂੰ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ