ਅੱਜ ਸੁਖਬੀਰ ਸਿੰਘ ਬਾਦਲ ਨੂੰ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਵਿਸ਼ੇਸ਼ ਇਕੱਤਰਤਾ ਕਰਕੇ ਤਨਖਾਹੀਆ ਕਰਾਰ ਦੇ ਦਿੱਤਾ। ਆਪਣੇ ਫੈਸਲਿਆਂ ਬਾਰੇ ਦੱਸਦਿਆਂ ਪੰਜ ਪਿਆਰਿਆਂ ਨੇ ਕਿਹਾ ਕਿ 21ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਟੇਕ ਸਿੰਘ ਨੇ ਸਿਆਸਤ ਤੋਂ ਪ੍ਰੇਰਿਤ ਹੋਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਰਿਯਾਦਾ, ਸੰਵਿਧਾਨ ਅਤੇ ਉਪ ਨਿਯਮ ਨੂੰ ਚੁਣੌਤੀ ਦਿੰਦੇ ਹੋਏ ਇਥੋਂ ਦੇ ਪ੍ਰਬੰਧਕ ਕਮੇਟੀ ਦੇ ਅਧਿਕਾਰ ਅਤੇ ਸ਼ਕਤੀ ਵਿਚ ਦਖ਼ਲ ਅੰਦਾਜ਼ੀ ਕਰਕੇ ਉਸ ਦੇ ਨਿਰਣੈ 9 ਅਤੇ 10 ਮਈ 2023 ਦੀ ਇਕੱਤਰਤਾ ਵਿੱਚ ਲਏ ਗਏ ਫੈਸਲੇ ਦੇ ਖਿਲਾਫ ਜਾ ਕੇ ਗੈਰ ਸੰਵਿਧਾਨਿਕ, ਗੈਰ ਸਿਧਾਂਤਕ ਆਦੇਸ਼ ਜਾਰੀ ਕਰ ਦਿੱਤਾ। ਇਸ ਪੂਰੇ ਘਟਨਾਕ੍ਰਮ ਵਿੱਚ ਤੁਹਾਡੀ ਦਖ਼ਲ ਅੰਦਾਜ਼ੀ ਅਤੇ ਸਾਜ਼ਿਸ਼ ਕਰਤਾ ਦੇ ਰੂਪ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਸੀ । ਜਿਸ ਕਰਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਪੰਜ ਪਿਆਰੇ ਸਿੰਘ ਨੇ 21 ਮਈ ਅਤੇ 1 ਜੂਨ ਨੂੰ 10-10 ਦਿਨ ਦਾ ਸਮਾਂ ਦੇ ਕੇ ਤੁਹਾਨੂੰ ਅਪਨਾ ਪੱਖ ਰੱਖਣ ਲਈ ਦੋ ਬਾਰ ਮੌਕਾ ਦਿੱਤਾ ਗਿਆ ਪਰ ਤੁਸੀਂ ਪੇਸ਼ ਨਹੀਂ ਹੋਏ। ਤੀਸਰੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਿਨਤੀ ਤੇ 15 ਜੂਨ ਨੂੰ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ ਪਰ ਫਿਰ ਵੀ ਤੁਸੀਂ ਪੇਸ਼ ਨਹੀਂ ਹੋਏ। ਇਸ ਤੋਂ ਸਪੱਸ਼ਟ ਲੱਗਦਾ ਹੈ ਕਿ ਤੁਸੀਂ ਉਪਰੋਕਤ ਘਟਨਾ ਕ੍ਰਮ ਵਿੱਚ ਸ਼ਾਮਲ ਹੋ।