ਪੰਜਾਬ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 57 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਕੌਮੀ ਮਾਰਗ ਬਿਊਰੋ | July 06, 2025 07:38 PM

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54, 750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20, 784 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 411 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 442 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 57 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਵਾਇਆ ਸਿਰੋਪਾ-ਨਕਲੀ ਜਹਾਦ ਹੋਇਆ ਠੁਸ

ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਖਤ ਹਦਾਇਤ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਨਹੀਂ ਹੋਣਗੇ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ ਨਾਭਾ ਜੇਲ੍ਹ ਵਿੱਚ 

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਗੁਰੂ ਸਾਹਿਬ ਕਿਸੇ ਮਜ਼੍ਹਬ ਵਿਸ਼ੇਸ਼ ਦੇ ਵਿਰੋਧੀ ਨਹੀਂ ਸਗੋਂ ਮਜ਼ਲੂਮਾਂ ਦੇ ਮਸੀਹਾ ਸਨ- ਜਥੇਦਾਰ ਗੜਗੱਜ

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ