ਅੰਮ੍ਰਿਤਸਰ - ਤਖ਼ਤਾਂ ਵਿਚਾਲੇ ਚਲ ਰਿਹਾ ਟਕਰਾਅ ਨੇੜ ਭਵਿਖ ਵਿਚ ਕਿਸੇ ਤਣ ਪਤਨ ਲਗਦਾ ਨਜਰ ਨਹੀ ਆ ਰਿਹਾ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਬੇਲੋੜਾ ਵਿਵਾਦ ਵਧਾ ਰਹੇ ਹਨ। ਬੀਤੀ ਸ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਆਦੇਸ਼ ਤੋ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾਂ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਨੇ ਇੱਕ ਨਵਾਂ ਆਦੇਸ਼ ਜਾਰੀ ਕਰਦਿਆ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਹਾਲਤ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਨਹੀਂ ਹੋਣਗੇ, ਜੇਕਰ ਕੋਈ ਪੇਸ਼ ਹੋਵੇਗਾ ਤਾਂ ਪਟਨਾ ਸਾਹਿਬ ਤੋਂ ਪੱਕਾ ਤਨਖਾਹੀਆ ਹੋ ਜਾਵੇਗਾ। ਪੰਜ ਪਿਆਰੇ ਸਿੰਘਾਂ ਵੱਲੋਂ ਹੁਕਮਨਾਮਾ ਜਾਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 5 ਜੁਲਾਈ ਨੂੰ ਜਾਰੀ ਆਦੇਸ਼ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜ ਪਿਆਰੇ ਸਿੰਘਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ ਪਹਿਲਾਂ ਹੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਹਨ। ਇਹਨਾਂ ਨੂੰ ਕੋਈ ਵੀ ਧਾਰਮਿਕ ਫੈੰਸਲੇ ਲੈਣ ਦਾ ਅਧਿਕਾਰ ਨਹੀਂ ਹੈ। ਜਾਰੀ ਨਵੇ ਆਦੇਸ਼ ਵਿਚ ਜਥੇਦਾਰ ਬਲਦੇਵ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਪੇਸ਼ ਹੋ ਕੇ ਅਪਨਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਸੀ। ਜਿਸ ਦਾ ਸਮੇਂ ਇਕ ਜੂਨ ਨੂੰ ਪੂਰਾ ਹੋਣ ਦੇ ਬਾਅਦ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਅਤੇ ਘਲੂਘਾਰਾ ਨੂੰ ਮੁੱਖ ਰੱਖਦਿਆਂ 10 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ। ਤੀਸਰੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੇਨਤੀ ਕਰਨ ਉਪਰੰਤ 20 ਦਿਨਾਂ ਦਾ ਸਮਾਂ ਹੋਰ ਦਿੱਤਾ ਗਿਆ, ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ ਜਿਸ ਕਰਕੇ 5 ਜੁਲਈ ਨੂੰ ਬਾਦਲ ਨੂੰ ਤਨਖਾਹੀਆ ਐਲਾਨ ਕਰਾਰ ਦਿੱਤਾ ਸੀ। ਭਾਈ ਬਲਦੇਵ ਸਿੰਘ ਨੇ ਅਗੇ ਕਿਹਾ ਕਿ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੈਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਐਲਾਨੇ ਜਾ ਚੁੱਕੇ ਹਨ। ਇਸ ਲਈ ਇਨਾਂ ਦੋਵਾਂ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ। ੲਰਪਾਲ ਸਿੰਘ ਜ਼ੋਹਲ ਤੇ ਡਾਕਟਰ ਗੁਰਮੀਤ ਸਿੰਘ ਸਮੇਤ ਅਹੁਦੇਦਾਰ ਦੇ ਸਬੰਧ ਵਿੱਚ ਫੈੰਸਲਾ ਲੈਣ ਦਾ ਅਧਿਕਾਰ ਹੀ ਨਹੀਂ ਹੈ। ਇਸ ਸਮੇੰ ਭਾਈ ਦਲੀਪ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਪਰਸ਼ੁਰਾਮ ਸਿੰਘ ਤੇ ਭਾਈ ਅਮਰਜੀਤ ਸਿੰਘ ਸ਼ਾਮਲ ਸਨ।