ਪੰਜਾਬ

ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਖਤ ਹਦਾਇਤ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਨਹੀਂ ਹੋਣਗੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | July 06, 2025 09:24 PM

ਅੰਮ੍ਰਿਤਸਰ - ਤਖ਼ਤਾਂ ਵਿਚਾਲੇ ਚਲ ਰਿਹਾ ਟਕਰਾਅ ਨੇੜ ਭਵਿਖ ਵਿਚ ਕਿਸੇ ਤਣ ਪਤਨ ਲਗਦਾ ਨਜਰ ਨਹੀ ਆ ਰਿਹਾ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਬੇਲੋੜਾ ਵਿਵਾਦ ਵਧਾ ਰਹੇ ਹਨ। ਬੀਤੀ ਸ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਆਦੇਸ਼ ਤੋ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾਂ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਨੇ ਇੱਕ ਨਵਾਂ ਆਦੇਸ਼ ਜਾਰੀ ਕਰਦਿਆ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਹਾਲਤ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਨਹੀਂ ਹੋਣਗੇ, ਜੇਕਰ ਕੋਈ ਪੇਸ਼ ਹੋਵੇਗਾ ਤਾਂ ਪਟਨਾ ਸਾਹਿਬ ਤੋਂ ਪੱਕਾ ਤਨਖਾਹੀਆ ਹੋ ਜਾਵੇਗਾ। ਪੰਜ ਪਿਆਰੇ ਸਿੰਘਾਂ ਵੱਲੋਂ ਹੁਕਮਨਾਮਾ ਜਾਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 5 ਜੁਲਾਈ ਨੂੰ ਜਾਰੀ ਆਦੇਸ਼ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜ ਪਿਆਰੇ ਸਿੰਘਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ ਪਹਿਲਾਂ ਹੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਹਨ। ਇਹਨਾਂ ਨੂੰ ਕੋਈ ਵੀ ਧਾਰਮਿਕ ਫੈੰਸਲੇ ਲੈਣ ਦਾ ਅਧਿਕਾਰ ਨਹੀਂ ਹੈ। ਜਾਰੀ ਨਵੇ ਆਦੇਸ਼ ਵਿਚ ਜਥੇਦਾਰ ਬਲਦੇਵ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਪੇਸ਼ ਹੋ ਕੇ ਅਪਨਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਸੀ। ਜਿਸ ਦਾ ਸਮੇਂ ਇਕ ਜੂਨ ਨੂੰ ਪੂਰਾ ਹੋਣ ਦੇ ਬਾਅਦ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਅਤੇ ਘਲੂਘਾਰਾ ਨੂੰ ਮੁੱਖ ਰੱਖਦਿਆਂ 10 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ। ਤੀਸਰੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੇਨਤੀ ਕਰਨ ਉਪਰੰਤ 20 ਦਿਨਾਂ ਦਾ ਸਮਾਂ ਹੋਰ ਦਿੱਤਾ ਗਿਆ, ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ ਜਿਸ ਕਰਕੇ 5 ਜੁਲਈ ਨੂੰ ਬਾਦਲ ਨੂੰ ਤਨਖਾਹੀਆ ਐਲਾਨ ਕਰਾਰ ਦਿੱਤਾ ਸੀ। ਭਾਈ ਬਲਦੇਵ ਸਿੰਘ ਨੇ ਅਗੇ ਕਿਹਾ ਕਿ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੈਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਐਲਾਨੇ ਜਾ ਚੁੱਕੇ ਹਨ। ਇਸ ਲਈ ਇਨਾਂ ਦੋਵਾਂ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ। ੲਰਪਾਲ ਸਿੰਘ ਜ਼ੋਹਲ ਤੇ ਡਾਕਟਰ ਗੁਰਮੀਤ ਸਿੰਘ ਸਮੇਤ ਅਹੁਦੇਦਾਰ ਦੇ ਸਬੰਧ ਵਿੱਚ ਫੈੰਸਲਾ ਲੈਣ ਦਾ ਅਧਿਕਾਰ ਹੀ ਨਹੀਂ ਹੈ। ਇਸ ਸਮੇੰ ਭਾਈ ਦਲੀਪ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਪਰਸ਼ੁਰਾਮ ਸਿੰਘ ਤੇ ਭਾਈ ਅਮਰਜੀਤ ਸਿੰਘ ਸ਼ਾਮਲ ਸਨ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਵਾਇਆ ਸਿਰੋਪਾ-ਨਕਲੀ ਜਹਾਦ ਹੋਇਆ ਠੁਸ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ ਨਾਭਾ ਜੇਲ੍ਹ ਵਿੱਚ 

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 57 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਗੁਰੂ ਸਾਹਿਬ ਕਿਸੇ ਮਜ਼੍ਹਬ ਵਿਸ਼ੇਸ਼ ਦੇ ਵਿਰੋਧੀ ਨਹੀਂ ਸਗੋਂ ਮਜ਼ਲੂਮਾਂ ਦੇ ਮਸੀਹਾ ਸਨ- ਜਥੇਦਾਰ ਗੜਗੱਜ

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ