ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਵੱਛਤਾ ’ਤੇ ਵਿੱਦਿਅਕ ਪ੍ਰੋਗਰਾਮ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 07, 2025 08:55 PM

ਅੰਮ੍ਰਿਤਸਰ-¸ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਾਤਾਵਰਣ ਸਵੱਛਤਾ ’ਤੇ ਵਿਦਿਅਕ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਰਸਿੰਗ ਟਿਊਟਰਸ ਅਮਰਦੀਪ ਕੌਰ ਅਤੇ ਸਿਮਰਨਜੀਤ ਕੌਰ ਦੀ ਅਗਵਾਈ ਹੇਠ ਜੀ. ਐੱਨ. ਐੱਮ. ਤੀਜੇ ਸਾਲ ਦੇ ਵਿਦਿਆਰਥੀਆਂ ਨੇ ਅਰਬਨ ਕਮਿਊਨਿਟੀ ਹੈਲਥ ਸੈਂਟਰ, ਨਰਾਇਣਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਵਾਲੀਆ ਅਤੇ ਮੈਡੀਕਲ ਅਫ਼ਸਰ ਡਾ. ਰੀਤੀਕਾ ਸੋਹਲ ਦੀ ਮੌਜੂਦਗੀ ’ਚ ਉਕਤ ਪ੍ਰੋਗਰਾਮ ਦੌਰਾਨ ਸਾਫ਼ ਅਤੇ ਸਿਹਤਮੰਦ ਵਾਤਾਵਰਣ ਬਣਾਈ ਰੱਖਣ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਦਿਆਂ ਵਿਚਾਰ ਸਾਂਝੇ ਕੀਤੇ।

ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਣ ’ਤੇ ਮਨੁੱਖੀ ਕਾਰਵਾਈਆਂ ਦੇ ਪ੍ਰਭਾਵ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਤਰੀਕਿਆਂ ਸਬੰਧੀ ਗਿਆਨ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ—ਵੱਖ ਪੋਸਟਰਾਂ ਦੀ ਪ੍ਰਦਰਸ਼ਨੀ ਲਗਾਈ ਅਤੇ ਸਾਫ਼ ਅਤੇ ਟਿਕਾਊ ਵਾਤਾਵਰਣ ਬਣਾਈ ਰੱਖਣ ’ਚ ਇਨਸਾਨ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਹਾਜ਼ਰ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਵਾਤਾਵਰਨ ਅਨੁਕੂਲ ਅਭਿਆਸਾਂ ਨੂੰ ਅਪਨਾਉਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਡਾ. ਵਾਲੀਆ ਅਤੇ ਡਾ. ਸੋਹਲ ਨੇ ਵਿਦਿਆਰਥੀਆਂ ਦੁਆਰਾ ਉਲੀਕੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਜਾਗਰੂਕਤਾ ਪ੍ਰੋਗਰਾਮਾਂ ਨੂੰ ਉਲੀਕਣ ਲਈ ਪ੍ਰੇਰਿਤ ਕੀਤਾ । ਪ੍ਰੋਗਰਾਮ ਦੌਰਾਨ ਡਾ. ਅਮਨਪ੍ਰੀਤ ਕੌਰ ਨੇ ਅਧਿਆਪਕਾਵਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਸਬੰਧੀ ਵਚਨਬੱਧਤਾ ਦੁਹਰਾਈ।

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

ਭਗਵੰਤ ਮਾਨ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ' ਤਹਿਤ 2025-26 ਦੌਰਾਨ ਹਰੇਕ ਜਿ਼ਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

ਕੇਜਰੀਵਾਲ ਨੇ ਲੋਕ ਭਲਾਈ ਲਈ ਕੀਤੇ ਲੀਹੋਂ ਹਟਵੇਂ ਉਪਰਾਲਿਆਂ ਲਈ ਮੁੱਖ ਮੰਤਰੀ ਦੀ ਪਿੱਠ ਥਾਪੜੀ

ਤਖ਼ਤ ਸਾਹਿਬਾਨਾਂ ਦੀ ਮਰਯਾਦਾ ਭੰਗ ਨਹੀਂ ਹੋਣੀ ਚਾਹੀਦੀ- ਬਾਬਾ ਬਲਬੀਰ ਸਿੰਘ

ਅਮਰੀਕਾ ਸਥਿਤ ਬੁੱਢਾ ਦਲ ਦੀ ਛਾਉਣੀ ਵਿੱਚ ਗਤਕਾ ਸਿਖਲਾਈ ਤੇ ਗੁਰਮਤਿ ਪੜਾਈ ਦੇ ਕੈਂਪ ਸ਼ੁਰੂ

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ