ਪੰਜਾਬ

ਸੁਖਬੀਰ ਬਾਦਲ ਵੱਲੋਂ ਦਿੱਲੀ, ਹਿਮਾਚਲ ਪ੍ਰਦੇਸ਼, ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਅਤੇ 15 ਸੀਨੀਅਰ ਉਪ ਪ੍ਰਧਾਨ ਨਿਯੁਕਤ

ਕੌਮੀ ਮਾਰਗ ਬਿਊਰੋ | July 08, 2025 08:41 PM

ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਸੀਨੀਅਰ ਆਗੂਆਂ ਨੂੰ
ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀ ਨੰਗਲ, ਸ. ਮਨਜੀਤ ਸਿੰਘ ਜੀ.ਕੇ, ਸ. ਗੁਰਚਰਨ ਸਿੰਘ ਗਰੇਵਾਲ, ਸ. ਅਮਰਜੀਤ ਸਿੰਘ ਚਾਵਲਾ, ਸ. ਪਰਮਬੰਸ ਸਿੰਘ ਰੋਮਾਣਾ, ਸ. ਬਲਬੀਰ ਸਿੰਘ ਘੁੰਨਸ, ਸ. ਤਜਿੰਦਰ ਸਿੰਘ ਮਿੱਡੂਖੇੜਾ ਅਤੇ ਸ਼੍ਰੀ ਮੋਹਿਤ ਗੁਪਤਾ ਦੇ ਨਾਮ ਸ਼ਾਮਲ ਹਨ।
ਇਸੇ ਤਰਾਂ ਸ. ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਸਟੇਟ ਅਕਾਲੀ ਦਲ ਦਾ ਪ੍ਰਧਾਨ, ਸ. ਦਿਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਸਟੇਟ ਅਕਾਲੀ ਦਲ ਦਾ ਪ੍ਰਧਾਨ, ਸ. ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਪ੍ਰਧਾਨ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਪਾਰਟੀ ਦੇ ਬੀ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Have something to say? Post your comment

 
 
 

ਪੰਜਾਬ

ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ

ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਨਵ ਨਿਯੁਕਤ 2 ਡਾਇਰੈਕਟਰਜ ਨੇ ਅਹੁਦਾ ਸੰਭਾਲਿਆ

ਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਜਾਰੀ: ਐਸਐਸਪੀ ਬਠਿੰਡਾ ਅਮਨੀਤ ਕੋਂਡਲ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਵੱਛਤਾ ’ਤੇ ਵਿੱਦਿਅਕ ਪ੍ਰੋਗਰਾਮ ਕਰਵਾਇਆ ਗਿਆ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

ਭਗਵੰਤ ਮਾਨ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ