ਪੰਜਾਬ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਕੌਮੀ ਮਾਰਗ ਬਿਊਰੋ | July 09, 2025 07:24 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 130ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 130 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21, 231 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 429 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 455 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਭਰਤੀ ਕਮੇਟੀ ਨੂੰ ਮਿਲਿਆ ਵੱਡਾ ਹੁੰਗਾਰਾ,ਸਾਬਕਾ ਵਿਧਾਇਕ ਬੀਬਾ ਵਨਿੰਦਰ ਕੌਰ ਲੂੰਬਾ, ਕਰਨ ਸਿੰਘ ਡੀਟੀਓ ਅਤੇ ਮਹਿੰਦਰ ਸਿੰਘ ਲਾਲਵਾ ਨੇ ਸ਼ੁਰੂ ਕੀਤੀ ਭਰਤੀ

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਲਓ ਜੀ ਆਰਟੀਫੀਸ਼ੀਅਲ ਇੰਟੈਲੀਜੈਂਸੀ ਰਾਹੀ ਮੋਟੂ ਪਤਲੂ, ਛੋਟਾ ਭੀਮ, ਡੋਰੇਮੋਨ, ਇਕ ਰਿੱਛ ਤੇ ਇਕ ਬਾਂਦਰ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਪਹੁੰਚੇ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਬਾਲ ਵਿਆਹ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ

ਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘ

ਹਰਭਜਨ ਸਿੰਘ ਈਟੀਓ ਵੱਲੋਂ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ