ਨੈਸ਼ਨਲ

ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗ੍ਰਾਮ ਕਰਵਾਏ ਜਾਣਗੇ: ਜਸਪ੍ਰੀਤ ਸਿੰਘ ਕਰਮਸਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 09, 2025 07:46 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਅਧੀਨ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਿਲਸਿਲੇ ਵਿੱਚ ਨਾਂ ਸਿਰਫ਼ ਦਿੱਲੀ ਵਿੱਚ, ਸਗੋਂ ਦਿੱਲੀ ਦੇ ਬਾਹਰ ਵੀ ਕਈ ਤਰ੍ਹਾਂ ਦੇ ਪ੍ਰੋਗ੍ਰਾਮ ਕੀਤੇ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ। ਸ: ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸੇ ਲੜੀ ਵਿੱਚ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਇੱਕ ਵਿਸ਼ੇਸ਼ ਪ੍ਰੋਗ੍ਰਾਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਵੱਲੋਂ ਵਾਹਿਗੁਰੂ ਸਿਮਰਨ ਕਰਦੇ ਹੋਏ ਇੱਕ ਵਿਸ਼ਵ ਰਿਕਾਰਡ ਕਾਇਮ ਕੀਤਾ ਗਿਆ, ਜਿਸ ਵਿੱਚ 80 ਲੱਖ ਤੋਂ ਵੱਧ ਵਾਰ “ਵਾਹਿਗੁਰੂ” ਲਿਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਗ੍ਰਾਮ ਉਨ੍ਹਾਂ ਨੂੰ ਬਹੁਤ ਚੰਗਾ ਲੱਗਿਆ ਅਤੇ ਅਜਿਹੇ ਬੱਚਿਆਂ ਦੇ ਪ੍ਰੋਗ੍ਰਾਮ ਦਿੱਲੀ ਵਿੱਚ ਵੀ ਕਰਵਾਏ ਜਾਣਗੇ। ਸ: ਕਰਮਸਰ ਨੇ ਦੱਸਿਆ ਕਿ ਇੰਦੌਰ ਦੀ ਸੰਸਥਾ ਦੇ ਨਿਯੋਤੇ 'ਤੇ ਮੁੱਖ ਮਹਿਮਾਨ ਵਜੋਂ ਉਥੇ ਪਹੁੰਚ ਕੇ ਬੱਚਿਆਂ ਦੀ ਹੋਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਇਨਾਮ ਵੀ ਦਿੱਤੇ ਗਏ। ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਭਾਟੀਆ ਵੀ ਉਥੇ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇੰਦੌਰ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਪਰਿਵਾਰ ਵਸਦੇ ਹਨ ਅਤੇ ਉਹ ਅਜੇ ਵੀ ਸਿੱਖੀ ਦੀ ਰੀਤ-ਰਿਵਾਜ ਨਾਲ ਜੁੜੇ ਹੋਏ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਧਰਮ ਪ੍ਰਚਾਰ ਪ੍ਰੋਗ੍ਰਾਮ ਇੰਦੌਰ ਵਿੱਚ ਕਰਵਾਏ ਜਾਣਗੇ। ਸ: ਕਰਮਸਰ ਨੇ ਦੱਸਿਆ ਕਿ 25 ਅਤੇ 26 ਜੁਲਾਈ ਨੂੰ ਲਖੀਸ਼ਾਹ ਵੰਜਾਰਾ ਹਾਲ ਵਿੱਚ ਦਿੱਲੀ ਦੀਆਂ ਸਮੂਹ ਸਤਸੰਗ ਸਭਾਵਾਂ ਵਲੋਂ ਕੀਰਤਨ ਸਮਾਗਮ ਕਰਵਾਏ ਜਾਣਗੇ, ਜਿੱਥੇ ਹਰ ਵਾਰਡ ਤੋਂ ਜੱਥੇ ਵਜੋਂ ਬੀਬੀਆਂ ਹਿੱਸਾ ਲੈਣਗੀਆਂ ਅਤੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਦਾ ਗਾਇਨ ਕਰਨਗੀਆਂ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਮਹਾਸਚਿਵ ਜਗਦੀਪ ਸਿੰਘ ਕਾਹਲੋਂ ਅਤੇ ਹੋਰ ਸਾਰੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵਲੋਂ ਆਉਣ ਵਾਲੇ ਦਿਨਾਂ ਵਿੱਚ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਕੇਂਦਰ ਵਿਚ ਰੱਖਦਿਆਂ ਸੈਮੀਨਾਰ, ਸਰਵ ਧਰਮ ਸੰਮੇਲਨ, ਕੀਰਤਨ ਦਰਬਾਰ, ਕਵੀ ਦਰਬਾਰ ਆਦਿ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਗੈਰ-ਸਿੱਖ ਭਾਈਚਾਰੇ ਨੂੰ ਵੀ ਸ਼ਾਮਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਦਾ ਇਤਿਹਾਸ ਹਰ ਘਰ ਤੱਕ ਪਹੁੰਚ ਸਕੇ।

Have something to say? Post your comment

 
 
 

ਨੈਸ਼ਨਲ

ਗੋਬਿੰਦਪੂਰੀ ਵਿਖੇ ਹਰਮੀਤ ਸਿੰਘ ਕਾਲਕਾ ਦਾ ਸਨਮਾਨ

ਜਦੋਂ ਅਵਤਾਰ ਸਿੰਘ ਖੰਡਾ ਨੂੰ ਕਤਲ ਕਰਨ ਦਾ ਸੱਚ ਸਾਹਮਣੇ ਆ ਚੁੱਕਾ ਹੈ ਤਾਂ ਦੋਸ਼ ਤੋਂ ਇੰਡੀਆਂ ਸਰਕਾਰ ਕਿਵੇ ਭੱਜ ਸਕਦੀ ਹੈ ? : ਮਾਨ

ਦੇਸ਼ ਦੀ ਰਾਜਧਾਨੀ ਵਿੱਚ ਸਿੱਖਾਂ ਦੇ ਰਾਮਗੜ੍ਹੀਆ ਬੈਂਕ ਨੂੰ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਡੁੱਬਣ ਤੋਂ ਬਚਾਇਆ

ਸ੍ਰੀ ਦਰਬਾਰ ਸਾਹਿਬ ਦੀ ਏ.ਆਈ ਨਾਲ ਕਾਰਟੁਨੀ ਕਲਿੱਪਾਂ ਬਣਾ ਕੇ ਸੰਗਤਾਂ ਦੇ ਹਿਰਦਿਆਂ ਨੂੰ ਪਹੁੰਚਾਈ ਜਾ ਰਹੀ ਵਡੀ ਠੇਸ : ਪਰਮਜੀਤ ਸਿੰਘ ਵੀਰਜੀ

ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਲੇਬਰ ਐਮਪੀ ਡਗਲਸ ਮੈਕਐਲਿਸਟਰ ਵਲੋਂ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਦਿੱਲੀ ਕਮੇਟੀ ਆਮ ਚੋਣਾਂ ਦਾ ਬਿਗਲ ਵੱਜਿਆ, ਗੁਰਦੁਆਰਾ ਚੋਣ ਡਾਇਰੈਕਟੋਰੇਟ ਵਲੋਂ ਨਵੀਂ ਫੋਟੋ ਸੂਚੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ

ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀ

ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਸੀਬੀਐਸਈ ਗਤੀਵਿਧੀ ਤਹਿਤ "ਸਾਵਣ" ਕਵਿਤਾ ਦੇ ਰਾਹੀ ਤੀਆਂ ਦੇ ਤਿਉਹਾਰ ਦੀ ਮਹੱਤਤਾ ਨੂੰ ਕੀਤਾ ਉਜਾਗਰ

ਸਿੱਖ ਕਤਲੇਆਮ ਦੇ ਮਾਮਲੇ 'ਚ ਸੱਜਣ ਕੁਮਾਰ ਦਿੱਲੀ ਦੀ ਅਦਾਲਤ ਅੰਦਰ ਸਖ਼ਤ ਸੁਰੱਖਿਆ ਹੇਠ ਹੋਏ ਪੇਸ਼

ਮੀਰੀ-ਪੀਰੀ ਦਿਵਸ ਵਾਲੇ ਦਿਨ ਤਖਤ ਸਾਹਿਬਾਨਾ ਦੇ ਜਥੇਦਾਰਾਂ ਵੱਲੋਂ ਕੀਤੀ ਗਈਆਂ ਕਾਰਵਾਈਆਂ ਕੌਮੀ ਨਮੋਸ਼ੀ ਪੂਰਵਕ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ