ਪੰਜਾਬ

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

ਕੌਮੀ ਮਾਰਗ ਬਿਊਰੋ | July 09, 2025 08:55 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ ਲਿਆ। ਕਮਿਸ਼ਨ ਨੇ ਇਨ੍ਹਾਂ ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਦੇ ਤਹਿਤ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੀ ਸੂਚੀ ਵਿੱਚੋਂ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਆਲ ਇੰਡੀਆ ਸ਼੍ਰੋਮਣੀ ਬਾਬਾ ਜੀਵਨ ਸਿੰਘ ਮਜ਼੍ਹਬੀ ਦਲ, ਭਾਰਤੀਆਂ ਮੁਹੱਬਤ ਪਾਰਟੀ (ਆਲ ਇੰਡੀਆ), ਸਿਵਲ ਰਾਈਟਸ ਪਾਰਟੀ, ਡੈਮੋਕ੍ਰੈਟਿਕ ਕਾਂਗਰਸ ਪਾਰਟੀ, ਡੈਮੋਕ੍ਰੈਟਿਕ ਸਵਰਾਜ ਪਾਰਟੀ, ਫੂਲੇ ਭਾਰਤੀ ਲੋਕ ਪਾਰਟੀ, ਰਾਸ਼ਟਰੀ ਜਾਗਰੂਕ ਪਾਰਟੀ ਅਤੇ ਸਾਡਾ ਪੰਜਾਬ ਪਾਰਟੀ ਦੇ ਨਾਂ ਸ਼ਾਮਲ ਹਨ।

ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ, ਇਨ੍ਹਾਂ ਪਾਰਟੀਆਂ ਨੇ ਪਿਛਲੇ 6 ਸਾਲਾਂ ਵਿੱਚ ਕਿਸੇ ਵੀ ਚੋਣ ਲਈ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ ਅਤੇ ਉਨ੍ਹਾਂ ਦੇ ਮੌਜੂਦਾ ਪਤੇ ਵੀ ਗੈਰਮੌਜੂਦ ਹਨ। ਇਸ ਆਧਾਰ 'ਤੇ ਇਹ ਸਮਝਿਆ ਗਿਆ ਹੈ ਕਿ ਇਹ ਪਾਰਟੀਆਂ ਹੁਣ ਚੋਣ ਕਾਨੂੰਨ ਦੀ ਧਾਰਾ 29ਏ ਹੇਠ ਪਾਰਟੀ ਵਜੋਂ ਕੰਮ ਨਹੀਂ ਕਰ ਰਹੀਆਂ।

ਇਨ੍ਹਾਂ ਪਾਰਟੀਆਂ ਨੂੰ 15 ਜੁਲਾਈ 2025 ਤੱਕ ਲਿਖਤੀ ਜਵਾਬ, ਪਾਰਟੀ ਦੇ ਪ੍ਰਧਾਨ ਜਾਂ ਜਨਰਲ ਸਕੱਤਰ ਵੱਲੋਂ ਹਲਫਨਾਮਾ ਅਤੇ ਸਮੱਰਥਨ ਦਸਤਾਵੇਜ਼ਾਂ ਸਮੇਤ, ਚੋਣ ਕਮਿਸ਼ਨ ਨੂੰ ਭੇਜਣ ਲਈ ਕਿਹਾ ਗਿਆ ਹੈ। ਇਸ ਮਾਮਲੇ 'ਚ ਸੁਣਵਾਈ 23 ਜੁਲਾਈ 2025 ਨੂੰ ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਪਾਰਟੀ ਦੇ ਪ੍ਰਧਾਨ, ਜਨਰਲ ਸਕੱਤਰ ਜਾਂ ਮੁਖੀ ਵੱਲੋਂ ਹਾਜ਼ਰ ਹੋਣਾ ਲਾਜ਼ਮੀ ਹੈ।

ਸਿਬਿਨ ਸੀ ਨੇ ਕਿਹਾ ਕਿ ਜੇਕਰ ਨਿਰਧਾਰਿਤ ਮਿਤੀ ਤੱਕ ਕੋਈ ਜਵਾਬ ਨਹੀਂ ਮਿਲਦਾ, ਤਾਂ ਇਹ ਮੰਨਿਆ ਜਾਵੇਗਾ ਕਿ ਪਾਰਟੀ ਕੋਲ ਕਹਿਣ ਲਈ ਕੁਝ ਨਹੀਂ ਹੈ ਅਤੇ ਕਮਿਸ਼ਨ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਦੇ, ਯੋਗ ਕਾਰਵਾਈ ਕੀਤੀ ਜਾਵੇਗੀ।

Have something to say? Post your comment

 
 
 

ਪੰਜਾਬ

ਭਰਤੀ ਕਮੇਟੀ ਨੂੰ ਮਿਲਿਆ ਵੱਡਾ ਹੁੰਗਾਰਾ,ਸਾਬਕਾ ਵਿਧਾਇਕ ਬੀਬਾ ਵਨਿੰਦਰ ਕੌਰ ਲੂੰਬਾ, ਕਰਨ ਸਿੰਘ ਡੀਟੀਓ ਅਤੇ ਮਹਿੰਦਰ ਸਿੰਘ ਲਾਲਵਾ ਨੇ ਸ਼ੁਰੂ ਕੀਤੀ ਭਰਤੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਲਓ ਜੀ ਆਰਟੀਫੀਸ਼ੀਅਲ ਇੰਟੈਲੀਜੈਂਸੀ ਰਾਹੀ ਮੋਟੂ ਪਤਲੂ, ਛੋਟਾ ਭੀਮ, ਡੋਰੇਮੋਨ, ਇਕ ਰਿੱਛ ਤੇ ਇਕ ਬਾਂਦਰ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਪਹੁੰਚੇ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਬਾਲ ਵਿਆਹ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ

ਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘ

ਹਰਭਜਨ ਸਿੰਘ ਈਟੀਓ ਵੱਲੋਂ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ