ਚੰਡੀਗੜ੍ਹ- ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਐਸਵਾਈਐਲ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਸੁਹਿਰਦ ਮਾਹੌਲ ਵਿੱਚ ਸਾਰਥਕ ਚਰਚਾ ਹੋਈ।
ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਇਲਾਵਾ ਕੇਂਦਰੀ ਸਕੱਤਰ ਦੇਬਾਸ਼੍ਰੀ, ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਸਮੇਤ ਸਿੰਚਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਅਗਲੀ ਮੀਟਿੰਗ 5 ਅਗਸਤ ਨੂੰ ਆਯੋਜਿਤ ਕੀਤੀ ਜਾਵੇਗੀ।
ਮੀਟਿੰਗ ਦੇ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਰਥਕ ਚਰਚਾ ਹੋਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਇਹ ਕਿਹਾ ਹੈ ਕਿ ਇਹ ਮੁੱਦਾ ਖਤਮ ਹੋਣਾ ਚਾਹੀਦਾ ਹੈ ਕਿਉਂਕਿ ਵੱਧ ਲੰਬਾ ਸਮਾਂ ਹੋ ਚੁੱਕਾ ਹੈ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਵਿਸ਼ਾ 'ਤੇ ਸਹੀ ਨਤੀਜੇ ਜਰੂਰ ਨਿਕਲਣਗੇ। ਪੰਜਾਬ ਤੇ ਹਰਿਆਣਾ ਦੋਨੋਂ ਭਰਾ ਹਨ ਅਤੇ ਅੱਜ ਵੀ ਆਪਸੀ ਪਿਆਰ ਤੇ ਭਾਈਚਾਰੇ ਦੇ ਨਾਲ ਇੱਕ ਹੀ ਆਂਗਨ ਵਿੱਚ ਰਹਿੰਦੇ ਹਨ। ਅਗਲੀ ਮੀਟਿੰਗ ਵਿੱਚ ਗਲਬਾਤ ਨਾਲ ਜਰੂਰੀ ਹੀ ਬਿਹਤਰ ਹੱਲ ਨਿਕਲੇਗਾ ਅਤੇ ਇਸ ਦੇ ਸਕਾਰਾਤਮਕ ਨਤੀਜੇ ਆਉਣਗੇ।