ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ।
16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਨੇ
ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ, ਉੱਘੇ ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸ੍ਰੀ ਸੁਰਿੰਦਰ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਬਲਜੀਤ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਗੁਰਪ੍ਰੀਤ ਸਿੰਘ, ਅਬੋਹਰ ਦੇ ਕਾਰੋਬਾਰੀ ਸ੍ਰੀ ਸੰਜੇ ਵਰਮਾ ਅਤੇ ਅਹਿਮਦਾਬਾਦ ਵਿਖੇ ਹਾਲ ਹੀ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮੁੱਚੇ ਸਦਨ ਨੇ ਸ਼ਰਧਾਂਜਲੀ ਦਿੰਦਿਆਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।