ਪੰਜਾਬ

ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਤੋਂ ਕੀਤੀ ਸਰਕਾਰੀ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ

ਕੌਮੀ ਮਾਰਗ ਬਿਊਰੋ | July 12, 2025 09:50 PM

ਮਲੋਟ-ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ।

ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ ਵਿੱਤੀ ਸਹਾਇਤਾ ਵਜੋਂ 8, 100 ਰੁਪਏ ਦਾ ਚੈੱਕ ਵੀ ਦਿੱਤਾ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹੁੰਚ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਦਿਲਚਸਪੀ ਵੀ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆ ਸਕਣ ਵਾਲੇ ਕੰਮਾਂ ਵੱਲ ਹੀ ਹੈ ਅਤੇ ਉਹ ਲਗਾਤਾਰ ਅਜਿਹੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ ਨਾਲ ਭਾਵਨਾਤਮਿਕ ਤੌਰ 'ਤੇ ਸਹਾਇਤਾ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਸਕੇ।

ਇਸ ਮੌਕੇ ਚੇਅਰਮੈਨ ਕੋਅਪ੍ਰੇਟਿਵ ਬੈਂਕ ਜਗਦੇਵ ਸਿੰਘ ਬਾਂਮ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ,  ਸਾਬਕਾ ਸਰਪੰਚ ਭੁਪਿੰਦਰ ਸਿੰਘ, ਸੰਦੀਪ ਕੌਰ ਸਰਪੰਚ, ਰਾਮ ਸਿੰਘ, ਸੰਦੀਪ ਸਿੰਘ, ਲਵਲੀ ਸੰਧੂ, ਗੁਰਪ੍ਰੀਤ ਸਿੰਘ, ਨਿੱਕਾ ਪ੍ਰਧਾਨ, ਹਰਮੇਲ ਸਿੰਘ, ਬਲਰਾਜ ਸਿੰਘ, ਸ਼ਿੰਦਰ ਸਿੰਘ, ਸ਼ੰਕਲ ਲਾਲ, ਗੁਰਮੀਤ ਸਿੰਘ ਬਰਾੜ, ਸੁਖਜਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ, ਪ੍ਰਿੰਸੀਪਲ ਸ਼ੀਸ਼ੂ ਬਾਲਾ, ਪ੍ਰਿੰਸੀਪਲ ਜਗਮੀਤ ਸਿੰਘ ਤੋਂ ਇਲਾਵਾ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗਵਰਨਰ ਵੱਲੋਂ ਛੇਵੀਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ਵਿੱਚ 31 ਵਿਸ਼ੇਸ਼ ਹਸਤੀਆਂ ਨੂੰ ਕੀਤਾ ਸਨਮਾਨਿਤ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੈਂਗਲੌਰ ਵਿਖੇ ਗੁਰਮਤਿ ਸਮਾਗਮ

5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

ਬਾਵਾ ਗੁਰਿੰਦਰ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਮੈਂਬਰ ਨਾਮਜਦ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

'ਆਪ' ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ, ਕਿਹਾ,  ਭਾਜਪਾ ਗੈਂਗਸਟਰਾਂ ਦੇ ਨਾਲ

ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਪੂਰੇ ਭਾਰਤ ਵਿੱਚ ਡਰ ਫੈਲਾ ਰਿਹਾ, ਭਾਜਪਾ ਇਸਦੀ ਵਰਤੋਂ ਰਾਜਨੀਤਿਕ ਲਾਭ ਲਈ ਕਰ ਰਹੀ: ਚੀਮਾ

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਨਿਜੀ ਗਾਇਡ ਵਲੋ ਸੰਗਤਾਂ ਨਾਲ ਮਾਰੀ ਜਾ ਰਹੀ ਸੀ ਠੱਗੀ