ਪੰਜਾਬ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੈਂਗਲੌਰ ਵਿਖੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 13, 2025 07:15 PM

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸ਼ੁਰੂ ਕੀਤੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਲਸੂਰ ਬੈਂਗਲੌਰ ਵਿਖੇ ਵਿਸ਼ੇਸ਼ ਤੌਰ ‘ਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਰਾਗੀ ਜਥਿਆਂ, ਕਥਾਵਾਚਕਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਇਸ ਲਈ ਵੱਡੇ ਮਹੱਤਵ ਵਾਲੀ ਹੈ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਖਾਸਕਰ ਕਿਸੇ ਦੂਸਰੇ ਧਰਮ ਲਈ ਆਪਾ ਕੁਰਬਾਨ ਕੀਤਾ। ਅਜਿਹੀ ਮਿਸਾਲ ਦੁਨੀਆ ਦੇ ਧਰਮ ਇਤਿਹਾਸ ਅੰਦਰ ਹੋਰ ਕਿਧਰੇ ਨਹੀਂ ਮਿਲਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ 350ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਦੀ ਪਹਿਲ ਦੇਸ਼ ਦੁਨੀਆਂ ਦੀਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਇਸੇ ਦਿਸ਼ਾ ਵਿਚ ਕਰਨਾਟਕਾ ਦੀਆਂ ਸਿੱਖ ਸੰਗਤਾਂ ਲਈ ਨੌਵੇਂ ਪਾਤਸ਼ਾਹ ਜੀ ਬਾਰੇ ਕੰਨੜ ਭਾਸ਼ਾ ਵਿਚ ਕਿਤਾਬਚਾ ਸੰਗ੍ਰਹਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੂਬੇ ਅੰਦਰ ਸਿੱਖੀ ਪ੍ਰਚਾਰ ਅਤੇ ਵਿਸ਼ੇਸ਼ ਕਰਕੇ ਬੱਚਿਆਂ ਨੂੰ ਪੰਜਾਬੀ ਅਤੇ ਗੁਰਬਾਣੀ ਦੀ ਜਾਣਕਾਰੀ ਦੇਣ ਲਈ ਪ੍ਰਚਾਰਕ ਭੇਜਣ ਅਤੇ ਗੁਰੂ ਘਰ ਵਿਖੇ ਲਾਇਬ੍ਰੇਰੀ ਲਈ ਕਿਤਾਬਾਂ ਦੇਣ ਦਾ ਵੀ ਐਲਾਨ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਸਿੱਖ ਆਗੂਆਂ ਤੇ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੁਰਜ਼ੋਰ ਯਤਨ ਕੀਤੇ ਜਾਣ ਅਤੇ ਅਖਬਾਰਾਂ, ਈ-ਮੇਲਾਂ, ਅਤੇ ਹੋਰ ਮੀਡੀਆ ਸਾਧਨਾ ਰਾਹੀਂ ਸਰਕਾਰਾਂ ਤੱਕ ਗੱਲ ਰੱਖੀ ਜਾਵੇ ਕਿ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਰਨਾਟਕਾ ਅੰਦਰ ਸਮਾਗਮ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਅਜਿਹੇ ਸਮਾਗਮਾਂ ਦੀ ਲੜੀ ਪੂਰੇ ਦੇਸ਼ ਤੱਕ ਲੈ ਕੇ ਜਾਣ ਲਈ ਕਿਹਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਕਥਾ ਵਿਚਾਰਾਂ ਕੀਤੀਆਂ।
ਸਮਾਗਮ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓਐਸਡੀ ਸ. ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿਂਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸਿੱਖ ਮਿਸ਼ਨ ਗੁਜਰਾਤ ਤੇ ਕਰਨਾਟਕਾ ਦੇ ਆਨਰੇਰੀ ਇੰਚਾਰਜ ਸ. ਰਾਮ ਸਿੰਘ ਰਾਠੌਰ ਮੁੰਬਈ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜਸਬੀਰ ਸਿੰਘ ਢੋਡੀ, ਮੀਤ ਪ੍ਰਧਾਨ ਸ. ਸਵਰਨਜੀਤ ਸਿੰਘ, ਜਨਰਲ ਸਕੱਤਰ ਸ. ਜਰਨੈਲ ਸਿੰਘ, ਜੁਆਇੰਟ ਸਕੱਤਰ ਸ. ਜੋਗਿੰਦਰ ਸਿੰਘ, ਸ. ਜਸਪਾਲ ਸਿੰਘ, ਖਜਾਨਚੀ ਸ. ਹਰਮੀਤ ਸਿੰਘ, ਮੈਂਬਰ ਬੀਬੀ ਹਰਪ੍ਰੀਤ ਕੌਰ, ਬੀਬੀ ਪਰਬੀਨ ਕੌਰ, ਸ. ਅਜੀਤ ਸਿੰਘ ਛਾਬੜਾ, ਸ. ਬਚਿੱਤਰ ਸਿੰਘ, ਸ. ਮਨਦੀਪ ਸਿੰਘ, ਸ. ਹਰਮਨ ਸਿੰਘ, ਸ. ਜਸਪਾਲ ਸਿੰਘ ਮਹਿਤਾ, ਸ. ਮਨਪ੍ਰੀਤ ਸਿੰਘ, ਮੈਨੇਜਰ ਸ. ਰਿਸ਼ੀਪਾਲ ਸਿੰਘ, ਸ. ਦੀਪਕ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗਵਰਨਰ ਵੱਲੋਂ ਛੇਵੀਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ਵਿੱਚ 31 ਵਿਸ਼ੇਸ਼ ਹਸਤੀਆਂ ਨੂੰ ਕੀਤਾ ਸਨਮਾਨਿਤ

5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

ਬਾਵਾ ਗੁਰਿੰਦਰ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਮੈਂਬਰ ਨਾਮਜਦ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

'ਆਪ' ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ, ਕਿਹਾ,  ਭਾਜਪਾ ਗੈਂਗਸਟਰਾਂ ਦੇ ਨਾਲ

ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਪੂਰੇ ਭਾਰਤ ਵਿੱਚ ਡਰ ਫੈਲਾ ਰਿਹਾ, ਭਾਜਪਾ ਇਸਦੀ ਵਰਤੋਂ ਰਾਜਨੀਤਿਕ ਲਾਭ ਲਈ ਕਰ ਰਹੀ: ਚੀਮਾ

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਨਿਜੀ ਗਾਇਡ ਵਲੋ ਸੰਗਤਾਂ ਨਾਲ ਮਾਰੀ ਜਾ ਰਹੀ ਸੀ ਠੱਗੀ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ