ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਕੌਮੀ ਮਾਰਗ ਬਿਊਰੋ | July 14, 2025 07:04 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 135 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21, 938 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 429 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਬੰਦੀ ਸਿੰਘਾ ਦੀ ਰਿਹਾਈ ਲਈ ਲੱਗੇ ਮੋਰਚੇ ਨੁੰ ਹੋਰ ਤੇਜ਼ ਕਰਨ ਲਈ 22 ਜੁਲਾਈ ਨੁੰ ਕਿਸਾਨ ਭਵਨ ਵਿਖੇ ਸਾਂਝੀ ਇਕੱਤਰਤਾ-ਕੌਮੀ ਇਨਸਾਫ਼ ਮੋਰਚਾ

ਆਮ ਆਦਮੀ ਪਾਰਟੀ ਨੇ ਯੂਥ ਅਤੇ ਮਹਿਲਾ ਵਿੰਗ ਦੇ ਅਹੁਦੇਦਾਰ ਕੀਤੇ ਨਿਯੁਕਤ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਦੀ ਮੁਹਿੰਮ ਦੇ ਆਖਰੀ ਪੜਾਅ ਦਾ ਐਲਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਨੇ ਕੀਤਾ ਆਪਸੀ ਵਿਵਾਦ ਹੱਲ

ਸ੍ਰੀ ਦਰਬਾਰ ਸਾਹਿਬ ਲੰਗਰ ਹਾਲ ਨੂੰ ਉਡਾ ਦੇਣ ਦੀ ਮਿਲੀ ਧਮਕੀ

ਗੁਰੂਆਂ ਪੀਰਾਂ ਦੇ ਨਾਂ ਤੇ ਵਸਦਾ ਪੰਜਾਬ ਆਪਣੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਚਿੰਤਤ ਵੀ ਤੇ ਚੇਤਨ ਵੀ ਖਰੜਾ ਪੇਸ਼ ਹੋਇਆ ਪੰਜਾਬ ਵਿਧਾਨ ਸਭਾ ਵਿੱਚ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਜਿਸ ਭਾਸ਼ਾ ਵਿੱਚ ਬੋਲਣਗੇ ਮਾਨ, ਉਸੇ ਵਿੱਚ ਜਵਾਬ ਦੇਵੇਗੀ ਪੰਜਾਬ ਭਾਜਪਾ:- ਅਸ਼ਵਨੀ