ਨੈਸ਼ਨਲ

ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 14, 2025 08:10 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਲਿਫਟ ਦੀ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਅਰਦਾਸ ਕਰ ਕੇ ਸੇਵਾ ਸ਼ੁਰੂ ਕੀਤੀ ਗਈ। ਇਹ ਸੇਵਾ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਜੀ, ਬਾਬਾ ਸਤਨਾਮ ਸਿੰਘ ਜੀ ਤੇ ਸਾਥੀਆਂ ਦੀ ਦੇਖ ਰੇਖ ਹੇਠ ਮੁਕੰਮਲ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਉਹ ਅਸਥਾਨ ਹੈ ਜਿਥੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਇਤਿਹਾਸਕ ਅਤੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਵਾਸਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤ ਆਉਂਦੀ ਹੈ। ਉਹਨਾਂ ਕਿਹਾ ਕਿ ਬਜ਼ੁਰਗਾਂ ਤੇ ਅੰਗਹੀਣਾਂ ਤੇ ਹੋਰ ਲੋੜਵੰਦਾਂ ਨੂੰ ਗੁਰੂ ਮਹਾਰਾਜ ਦਾ ਅਸਥਾਨ ਉੱਚਾ ਹੋਣ ਕਾਰਨ ਪੌੜੀਆਂ ਚੜ੍ਹਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਇਹਨਾਂ ਮੁਸ਼ਕਿਲਾਂ ਨੂੰ ਵੇਖਦਿਆਂ ਅਸੀਂ ਫੈਸਲਾ ਕੀਤਾ ਹੈ ਕਿ ਸੰਗਤਾਂ ਦੀ ਸਹੂਲਤ ਵਾਸਤੇ ਇਥੇ ਲਿਫਟ ਲਗਾਈ ਜਾਵੇ। ਉਹਨਾਂ ਕਿਹਾ ਕਿ ਲਿਫਟ ਗਰਾਊਂਡ ਫਲੋਰ ਤੋਂ ਹੀ ਸ਼ੁਰੂ ਹੋਵੇਗੀ ਜਿਸ ਨਾਲ ਵ੍ਹੀਲ ਚੇਅਰ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਬਾਬਾ ਬਚਨ ਸਿੰਘ ਜੀ ਦੀ ਅਗਵਾਈ ਹੇਠ ਸਹੂਲਤ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਸੇਵਾ ਆਰੰਭੀ ਗਈ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵੱਡਮੁੱਲੀ ਸੇਵਾ ਵਾਸਤੇ ਉਹ ਬਾਬਾ ਜੀ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣ ਤਾਂ ਜੋ ਇਸ ਕਾਰਜ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਿਆ ਜਾ ਸਕੇ।

Have something to say? Post your comment

 
 
 

ਨੈਸ਼ਨਲ

ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਨੂੰ ਹੋਣਗੇ

ਸਦਰ ਬਾਜ਼ਾਰ ਵਿੱਚ ਤਾਰਾਂ ਦੇ ਜੰਜਾਲਾ ਨੂੰ ਹਟਾਉਣਾ ਜ਼ਰੂਰੀ ਹੈ - ਪੰਮਾ

ਨਿਸ਼ਕਾਮ ਸੇਵਾ ਚੈਰੀਟੇਬਲ ਟਰੱਸਟ ਵੱਲੋਂ ਟਿੱਬੀ ਸਾਹਿਬ ਗੁਰਦੁਆਰਾ ਸਾਹਿਬ ਤ੍ਰਾਲ ਵਿਖੇ ਛਬੀਲ ਸੇਵਾ ਦੀ ਸੇਵਾ

ਸ਼ਹੀਦ ਭਾਈ ਜਿੰਦਾ ਦੀ ਭੈਣ ਸਮੇਤ ਸਿੱਖ ਬੀਬੀਆਂ ਨੇ ‘ਕੌਰਨਾਮਾ-2’ ਕੀਤੀ ਲੋਕ ਅਰਪਣ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸੰਦੇਸ਼ ਯਾਤਰਾ ਯੂਪੀ ਤੋਂ ਦਿੱਲੀ ਰਵਾਨਾ: ਜਗਦੀਪ ਸਿੰਘ ਕਾਹਲੋ

ਬਦਰੀਨਾਥ-ਹੇਮਕੁੰਟ ਸਾਹਿਬ ਯਾਤਰਾ 'ਤੇ ਮਾਨਸੂਨ ਦਾ ਅਸਰ, ਹਾਈਵੇਅ ਬੰਦ ਹੋਣ ਕਾਰਨ ਸ਼ਰਧਾਲੂਆਂ ਦੀ ਗਿਣਤੀ ਘਟੀ

ਤਰਲੋਚਨ ਸਿੰਘ ਸਾਬਕਾ ਐਮਪੀ ਵਲੋਂ ਪੰਜ ਪਿਆਰਿਆਂ ਨੂੰ 'ਪੰਜ ਹਿੰਦੂ' ਦਸ ਕੇ ਇਤਿਹਾਸ ਨੂੰ ਵਿਗਾੜਨ ਦੀ ਸਾਜ਼ਿਸ਼ ਦਾ - ਸਰਨਾ

ਦਿੱਲੀ ਕਮੇਟੀ ਦੀ ਬਦਹਾਲੀ ਲਈ ਮੌਜੂਦਾ ਪ੍ਰਬੰਧਕ ਜ਼ਿੰਮੇਵਾਰ : ਜਸਮੀਤ ਸਿੰਘ ਪੀਤਮਪੁਰਾ

‘ਕੌਰਨਾਮਾ-2’ ਜਨਰਲ ਸ਼ਹੀਦ ਭਾਈ ਪੰਜਵੜ੍ਹ ਦੀ ਬਰਸੀ ’ਤੇ ਸ਼ਹੀਦ ਸਿੰਘਣੀਆਂ ਦੇ ਵਾਰਸਾਂ ਵੱਲੋਂ ਜਾਰੀ

ਦਿੱਲੀ ਕਮੇਟੀ ਪੰਥ ਵਿਰੁੱਧ ਪੈਂਦੀਆਂ ਪੋਸਟਾਂ ਦੀ ਨਿਗਰਾਨੀ ਲਈ ਮਜਬੂਤ ਆਈ ਟੀ ਵਿੰਗ ਬਣਾਵੇ- ਪਰਮਜੀਤ ਸਿੰਘ ਵੀਰਜੀ