ਪੰਜਾਬ

ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਕੌਮੀ ਮਾਰਗ ਬਿਊਰੋ | July 15, 2025 07:10 PM

ਬਟਾਲਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੁਆਰਾ ਚਲਾਏ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੀਐਕਸ 5 ਪਿਸਤੌਲ ਅਤੇ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਤਿੰਨੋਂ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਗਗਨਦੀਪ ਉਰਫ਼ ਗਿਆਨੀ, ਵਾਸੀ ਗਾਂਧੀ ਕੈਂਪ, ਬਟਾਲਾ ਅਤੇ ਮਹਿਕਪ੍ਰੀਤ ਸਿੰਘ, ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਕਿ ਇਸ ਸਮੇਂ ਸਿਲਚਰ ਜੇਲ੍ਹ (ਅਸਾਮ) ਵਿੱਚ ਬੰਦ ਹੈ, ਨੇ ਹਾਲ ਹੀ ਵਿੱਚ ਹੋਏ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਕਥਿਤ ਵਿਰੋਧੀ ਗੈਂਗ ਮੈਂਬਰ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਡੀਜੀਪੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਪਣੇ ਅਮਰੀਕਾ ਅਧਾਰਤ ਸਾਥੀ ਹੁਸਨਦੀਪ ਸਿੰਘ ਰਾਹੀਂ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ, ਜਿਸ ਤਹਿਤ ਉਸਨੇ ਲਵਪ੍ਰੀਤ ਸਿੰਘ ਸਮੇਤ ਗਰਾਊਂਡ ਹੈਂਡਲਰਾਂ ਅਤੇ ਨਿਸ਼ਾਨੇਬਾਜ਼ਾਂ ਨਾਲ ਤਾਲਮੇਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਕਾਰਵਾਈ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ, ਜਿਸਦੀ ਪਛਾਣ ਮਹਿਕਪ੍ਰੀਤ ਸਿੰਘ ਵਜੋਂ ਹੋਈ, ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਉਪਰੰਤ ਉਸ ਨੇ ਖੁਲਾਸਾ ਕੀਤਾ ਕਿ ਸਿਕੰਦਰ ਕੁਮਾਰ ਉਰਫ ਗੋਲਾ ਨੂੰ ਨਿਸ਼ਾਨੇਬਾਜ਼ਾਂ ਅਤੇ ਹੱਤਿਆ ਦੀ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਹੈ।

ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਟਾਲਾ ਪੁਲਿਸ ਨੇ ਸਿਕੰਦਰ ਕੁਮਾਰ ਦਾ ਪਤਾ ਲਗਾਇਆ ਅਤੇ ਉਸਨੂੰ ਉਸਦੇ ਸਹਿਯੋਗੀ ਓਂਕਾਰਪ੍ਰੀਤ ਉਰਫ਼ ਜਸ਼ਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਗਗਨਦੀਪ ਉਰਫ਼ ਗਿਆਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਸਿਕੰਦਰ ਕੁਮਾਰ ਨੇ ਖੁਲਾਸਾ ਕੀਤਾ ਕਿ ਇਸ ਸਾਜਿਸ਼ ਨੂੰ ਲਵਪ੍ਰੀਤ ਸਿੰਘ, ਜੋ ਕਿ ਮੁੱਖ ਸਾਜਿਸ਼ਕਰਤਾ ਸੀ, ਵੱਲੋਂ ਕੰਟਰੋਲ ਕੀਤਾ ਜਾ ਰਿਹਾ ਸੀ, ਜਿਸਨੂੰ ਆਖਰਕਾਰ ਬਟਾਲਾ ਪੁਲਿਸ ਨੇ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਸਾਰੀ ਯੋਜਨਾ ਜੱਗੂ ਦੇ ਨਜ਼ਦੀਕੀ ਸਾਥੀ ਹੁਸਨਦੀਪ ਸਿੰਘ, ਜੋ ਕਿ ਅਮਰੀਕਾ ਵਿੱਚ ਹੈ, ਵੱਲੋਂ ਰਚੀ ਜਾ ਰਹੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦਾ ਉਦੇਸ਼ ਇੱਕ ਕਥਿਤ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨਾ ਸੀ।

ਇਸ ਸਬੰਧੀ ਬਟਾਲਾ ਥਾਣਾ ਰੰਗੜ ਨੰਗਲ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 80/2025 ਦਰਜ ਕੀਤੀ ਗਈ ਹੈ।

 

Have something to say? Post your comment

 
 
 

ਪੰਜਾਬ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਨੂੰ ਲੈ ਕੇ ਵੱਖ-ਵੱਖ ਬੁਲਾਰਿਆਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਕੀਤੀ ਅਕਾਲੀ ਦਲ ਦੀ ਦੱਬ ਕੇ ਖਿਚਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

ਝੂਠੇ ਪੁਲਿਸ ਮੁਕਾਬਲੇ ਬੰਦ ਹੋਣ, ਐਸਜੀਪੀਸੀ ਦੀਆਂ ਚੋਣਾਂ ਦਾ ਤੁਰੰਤ ਐਲਾਨ ਹੋਵੇ, ਖਾਲਿਸਤਾਨ ਦੀ ਜੱਦੋ-ਜਹਿਦ ਜਾਰੀ ਰੱਖੀ ਜਾਵੇਗੀ : ਬੀਬੀ ਜੈਤੋ

ਸੰਧੂ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਉਹ ਪਹਿਲੀ ਵਾਰ 2002 ਵਿੱਚ ਆਜ਼ਾਦ ਵਿਧਾਇਕ ਬਣੇ ਸਨ

ਯੁੱਧ ਨਸ਼ਿਆਂ ਵਿਰੁੱਧ’ ਦੇ 136ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਗ੍ਰਿਫ਼ਤਾਰ; 8.3 ਕਿਲੋ ਹੈਰੋਇਨ ਬਰਾਮਦ

ਜੂਨ84 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਦਾ ਅਰਦਾਸ ਕਰਕੇ ਕੀਤਾ ਉਦਘਾਟਨ ਜਥੇਦਾਰ ਗੜਗੱਜ ਨੇ

ਅਖੌਤੀ ਪਾਦਰੀਆਂ ਦੀ ਸਭਾ ’ਚ ਜਾਨ ਗੁਆਉਣ ਵਾਲੇ ਲੜਕੇ ਦੇ ਪਰਿਵਾਰ ਨਾਲ ਜਥੇਦਾਰ ਗੜਗੱਜ ਨੇ ਕੀਤੀ ਮੁਲਾਕਾਤ

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਪ੍ਰਸਿੱਧ ਸਮਾਜ ਸੇਵੀ ਡਾਕਟਰ ਹਰਮੀਤ ਸਿੰਘ ਸਲੂਜਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਸਟ ਧਾਮੀ ਵਲੋ ਵਿਸੇ਼ਸ਼ ਸਨਮਾਨ