ਪੰਜਾਬ

ਜੂਨ84 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਦਾ ਅਰਦਾਸ ਕਰਕੇ ਕੀਤਾ ਉਦਘਾਟਨ ਜਥੇਦਾਰ ਗੜਗੱਜ ਨੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | July 15, 2025 08:16 PM

ਸ੍ਰੀ ਅੰਮ੍ਰਿਤਸਰ -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਜੂਨ 1984 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਦੀ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਕੀਤੇ ਗਏ ਜਨਰਲ ਸ਼ਾਬੇਗ ਸਿੰਘ ਮੈਮੋਰੀਅਤ ਚੈਰੀਟੇਬਲ ਟ੍ਰਸਟ ਦਾ ਰਸਮੀ ਤੌਰ ਉੱਤੇ ਉਦਘਾਟਨ ਕੀਤਾ। ਇਸ ਮੌਕੇ ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਸਮੁੱਚੀ ਕੌਮ ਨੂੰ ਸਮਰੱਥਾ ਬਖ਼ਸ਼ਣ ਕਿ ਮਹਾਨ ਸ਼ਹੀਦਾਂ ਦੀਆਂ ਵਿਰਾਸਤਾਂ ਨੂੰ ਸੰਭਾਲੀਏ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ, ਜਨਰਲ ਸ਼ਾਬੇਗ ਸਿੰਘ ਦੇ ਭਰਾ ਸ. ਬਿਅੰਤ ਸਿੰਘ, ਉਨ੍ਹਾਂ ਦਾ ਪਰਿਵਾਰ ਅਤੇ ਪ੍ਰੋਫੈਸਰ ਬਲਜਿੰਦਰ ਸਿੰਘ ਵੀ ਹਾਜ਼ਰ ਸਨ। ਸ. ਬਿਅੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਭਾਈ ਟੇਕ ਸਿੰਘ ਦਾ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਉਪਰਾਲੇ ਲਈ ਜਥੇਦਾਰ ਗੜਗੱਜ ਨੇ ਸ. ਬਿਅੰਤ ਸਿੰਘ ਨੂੰ ਵੀ ਸਿਰੋਪਾਓ ਦਿੱਤਾ।
ਇਸ ਮੌਕੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਗੁਰੂ ਸਾਹਿਬ ਦੇ ਸਿਧਾਂਤ ਉੱਤੇ ਚੱਲਦਿਆਂ ਸਿੱਖ ਕੌਮ ਦੀ ਅਣਖ ਤੇ ਗੈਰਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਾਸਤੇ ਜੋ 1984 ਵਿੱਚ ਸਿੱਖ ਜੁਝਾਰੂਆਂ ਨੇ ਜੋ ਦ੍ਰਿੜ੍ਹਤਾ ਦੇ ਨਾਲ ਉਸ ਸਮੇਂ ਦੀ ਹਕੂਮਤ ਅਤੇ ਫ਼ੌਜ ਦੇ ਨਾਲ ਜੰਗ ਲੜੀ, ਉਸ ਵਿੱਚ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲੇ, ਜਨਰਲ ਸ਼ਾਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਅਨੇਕਾਂ ਹੀ ਸਿੰਘਾਂ ਨੇ ਸ਼ਹੀਦੀਆਂ ਪਾਈਆਂ। ਜਨਰਲ ਸ਼ਾਬੇਗ ਸਿੰਘ ਉਹ ਮਹਾਨ ਯੋਧੇ ਹਨ, ਜੋ ਜਦੋਂ ਦੇਸ਼ ਦੇ ਲਈ ਲੜਣ ਦੀ ਲੋੜ ਪਈ ਤਾਂ ਉਹ ਨਿਧੜਕ ਹੋ ਕੇ ਲੜੇ ਤੇ ਵੱਡੇ ਯੋਗਦਾਨ ਪਾਏ ਅਤੇ ਜਦੋਂ ਸਿੱਖ ਕੌਮ ਦੇ ਹੱਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਾਣ ਮਰਯਾਦਾ ਦੀ ਗੱਲ ਆਈ ਤਾਂ ਵੀ ਬਹੁਤ ਬਹਾਦਰੀ ਨਾਲ ਲੜੇ। ਉਨ੍ਹਾਂ ਕਿਹਾ ਕਿ ਜਨਰਲ ਸ਼ਾਬੇਗ ਸਿੰਘ ਦੀ ਵਿਰਾਸਤ ਬਹੁਤ ਵੱਡੀ ਹੈ ਜਿਸ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਜਥੇਦਾਰ ਗੜਗੱਜ ਨੇ ਜਨਰਲ ਸ਼ਾਬੇਗ ਸਿੰਘ ਦੇ ਨਾਮ ਉੱਤੇ ਉਨ੍ਹਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਉਨ੍ਹਾਂ ਦੇ ਨਿਜੀ ਘਰ ਨੂੰ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਵਜੋਂ ਸਥਾਪਤ ਕਰਨ ਦੇ ਉਪਰਾਲੇ ਲਈ ਉਨ੍ਹਾਂ ਦੇ ਭਰਾ ਸ. ਬਿਅੰਤ ਸਿੰਘ, ਸਮੁੱਚੇ ਪਰਿਵਾਰ ਅਤੇ ਹੋਰ ਸਾਥੀ ਸੰਗੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਅਤਿ ਜ਼ਰੂਰੀ ਹੈ ਕਿ ਜਿੱਥੇ ਕੌਮ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਨੇ ਆਪਣੇ ਪਰਿਵਾਰ ਨਾਲ ਲੰਮਾ ਸਮਾਂ ਬਿਤਾਇਆ ਹੋਵੇ ਉਸ ਵਿਰਾਸਤ ਨੂੰ ਸੰਭਾਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਮਿਲ ਸਕੇ।

Have something to say? Post your comment

 
 
 

ਪੰਜਾਬ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਨੂੰ ਲੈ ਕੇ ਵੱਖ-ਵੱਖ ਬੁਲਾਰਿਆਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਕੀਤੀ ਅਕਾਲੀ ਦਲ ਦੀ ਦੱਬ ਕੇ ਖਿਚਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

ਝੂਠੇ ਪੁਲਿਸ ਮੁਕਾਬਲੇ ਬੰਦ ਹੋਣ, ਐਸਜੀਪੀਸੀ ਦੀਆਂ ਚੋਣਾਂ ਦਾ ਤੁਰੰਤ ਐਲਾਨ ਹੋਵੇ, ਖਾਲਿਸਤਾਨ ਦੀ ਜੱਦੋ-ਜਹਿਦ ਜਾਰੀ ਰੱਖੀ ਜਾਵੇਗੀ : ਬੀਬੀ ਜੈਤੋ

ਸੰਧੂ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਉਹ ਪਹਿਲੀ ਵਾਰ 2002 ਵਿੱਚ ਆਜ਼ਾਦ ਵਿਧਾਇਕ ਬਣੇ ਸਨ

ਯੁੱਧ ਨਸ਼ਿਆਂ ਵਿਰੁੱਧ’ ਦੇ 136ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਗ੍ਰਿਫ਼ਤਾਰ; 8.3 ਕਿਲੋ ਹੈਰੋਇਨ ਬਰਾਮਦ

ਅਖੌਤੀ ਪਾਦਰੀਆਂ ਦੀ ਸਭਾ ’ਚ ਜਾਨ ਗੁਆਉਣ ਵਾਲੇ ਲੜਕੇ ਦੇ ਪਰਿਵਾਰ ਨਾਲ ਜਥੇਦਾਰ ਗੜਗੱਜ ਨੇ ਕੀਤੀ ਮੁਲਾਕਾਤ

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਪ੍ਰਸਿੱਧ ਸਮਾਜ ਸੇਵੀ ਡਾਕਟਰ ਹਰਮੀਤ ਸਿੰਘ ਸਲੂਜਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਸਟ ਧਾਮੀ ਵਲੋ ਵਿਸੇ਼ਸ਼ ਸਨਮਾਨ

ਸ੍ਰੀ ਦਰਬਾਰ ਸਾਹਿਬ ਨੂੰ ਉਡਾ ਦੇਣ ਦੀ ਇਕ ਹੋਰ ਧਮਕੀ ਭਰੀ ਈ ਮੇਲ ਸ਼ੋ੍ਰਮਣੀ ਕਮੇਟੀ ਨੂੰ ਮਿਲੀ