ਪੰਜਾਬ

ਯੁੱਧ ਨਸ਼ਿਆਂ ਵਿਰੁੱਧ’ ਦੇ 136ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਗ੍ਰਿਫ਼ਤਾਰ; 8.3 ਕਿਲੋ ਹੈਰੋਇਨ ਬਰਾਮਦ

ਕੌਮੀ ਮਾਰਗ ਬਿਊਰੋ | July 15, 2025 08:14 PM

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ ਅਤੇ 507 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 136 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22, 054 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 400 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 419 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 91 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਨੂੰ ਲੈ ਕੇ ਵੱਖ-ਵੱਖ ਬੁਲਾਰਿਆਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਕੀਤੀ ਅਕਾਲੀ ਦਲ ਦੀ ਦੱਬ ਕੇ ਖਿਚਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

ਝੂਠੇ ਪੁਲਿਸ ਮੁਕਾਬਲੇ ਬੰਦ ਹੋਣ, ਐਸਜੀਪੀਸੀ ਦੀਆਂ ਚੋਣਾਂ ਦਾ ਤੁਰੰਤ ਐਲਾਨ ਹੋਵੇ, ਖਾਲਿਸਤਾਨ ਦੀ ਜੱਦੋ-ਜਹਿਦ ਜਾਰੀ ਰੱਖੀ ਜਾਵੇਗੀ : ਬੀਬੀ ਜੈਤੋ

ਸੰਧੂ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਉਹ ਪਹਿਲੀ ਵਾਰ 2002 ਵਿੱਚ ਆਜ਼ਾਦ ਵਿਧਾਇਕ ਬਣੇ ਸਨ

ਜੂਨ84 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਦਾ ਅਰਦਾਸ ਕਰਕੇ ਕੀਤਾ ਉਦਘਾਟਨ ਜਥੇਦਾਰ ਗੜਗੱਜ ਨੇ

ਅਖੌਤੀ ਪਾਦਰੀਆਂ ਦੀ ਸਭਾ ’ਚ ਜਾਨ ਗੁਆਉਣ ਵਾਲੇ ਲੜਕੇ ਦੇ ਪਰਿਵਾਰ ਨਾਲ ਜਥੇਦਾਰ ਗੜਗੱਜ ਨੇ ਕੀਤੀ ਮੁਲਾਕਾਤ

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਪ੍ਰਸਿੱਧ ਸਮਾਜ ਸੇਵੀ ਡਾਕਟਰ ਹਰਮੀਤ ਸਿੰਘ ਸਲੂਜਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਸਟ ਧਾਮੀ ਵਲੋ ਵਿਸੇ਼ਸ਼ ਸਨਮਾਨ

ਸ੍ਰੀ ਦਰਬਾਰ ਸਾਹਿਬ ਨੂੰ ਉਡਾ ਦੇਣ ਦੀ ਇਕ ਹੋਰ ਧਮਕੀ ਭਰੀ ਈ ਮੇਲ ਸ਼ੋ੍ਰਮਣੀ ਕਮੇਟੀ ਨੂੰ ਮਿਲੀ