ਪੰਜਾਬ

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 16, 2025 06:46 PM

ਚੰਡੀਗੜ੍ਹ- ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ।

ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ।

ਡਾ. ਬਲਜੀਤ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਭਵਿੱਖ 'ਤੇ ਬਾਲ ਵਿਆਹ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਰਾਜ ਬਣਾਇਆ ਜਾਵੇਗਾ।

ਪਰਿਵਾਰਕ ਮੈਂਬਰਾਂ ਨੇ ਅਧਿਕਾਰੀਆਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਵਿਆਹਾਂ ਨੂੰ ਕਾਨੂੰਨੀ ਉਮਰ ਤੱਕ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨ ਲਈ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਦੀ ਜਾਣਕਾਰੀ ਵੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਨ੍ਹਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Have something to say? Post your comment

 
 
 

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

'ਦੋਸ਼ੀ ਨੂੰ ਨਹੀਂ ਪਤਾ ਸੀ ਕਿ ਉਸਨੇ ਫੌਜਾ ਸਿੰਘ ਨੂੰ ਮਾਰਿਆ ਹੈ', ਜਲੰਧਰ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਕੀਤੇ ਕਈ ਖੁਲਾਸੇ

ਤਰਨਤਾਰਨ ਉਪ ਚੋਣ ਲਈ ਭਾਜਪਾ ਨੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ