ਪੰਜਾਬ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

ਕੌਮੀ ਮਾਰਗ ਬਿਊਰੋ | July 16, 2025 09:24 PM

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਹੁਣ ਇਹ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਿਹਾ ਹੈ।

ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਨੀਲ ਗਰਗ ਨੇ ਕਿਹਾ ਕਿ ਹਾਲ ਹੀ ਵਿੱਚ 'ਆਪ' ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ ਕੀਤੇ ਗਏ ਸਨ। ਜਿੱਥੇ ਲੋਕਾਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਪਿੰਡਾਂ ਵਿੱਚ ਨਾ ਤਾਂ ਨਸ਼ਾ ਵਿਕਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਨਸ਼ਾ ਕਰਨ ਦੇਣਗੇ। ਕਰੀਬ 7, 000 ਤੋਂ ਵੱਧ ਪਿੰਡਾਂ ਵਿੱਚ ਇਹ ਸਮਿਨਾਰ ਆਯੋਜਿਤ ਕੀਤੇ ਗਏ ਅਤੇ ਨਤੀਜਾ ਇਹ ਨਿਕਲਿਆ ਕਿ ਅੱਜ 4, 500 ਤੋਂ ਵੱਧ ਪਿੰਡਾਂ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਚੁੱਕੇ ਹਨ।

ਗਰਗ ਨੇ ਕਾਂਗਰਸੀ ਆਗੂ ਰਾਜਾ ਵੜ੍ਹਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵੜਿੰਗ ਵਰਗੇ ਆਗੂ ਦਾਅਵੇ ਕਰਦੇ ਸਨ ਕਿ ਪੰਜਾਬ ਕਦੇ ਵੀ ਨਸ਼ਾ ਮੁਕਤ ਨਹੀਂ ਹੋ ਸਕਦਾ। ਇਸ ਦੇ ਉਲਟ, ਮਾਨ ਸਰਕਾਰ ਨੇ ਵੱਡੇ ਨਸ਼ਾ ਤਸਕਰਾਂ 'ਤੇ ਕਾਰਵਾਈ ਕਰ ਕੇ ਉਨ੍ਹਾਂ ਨੂੰ ਨੂੰ ਜੇਲ ਭੇਜਿਆ। ਉਨ੍ਹਾਂ ਕਿਹਾ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਸਫਲਤਾ ਜ਼ਰੂਰ ਮਿਲਦੀ ਹੈ।

ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਦਮ ਚੁੱਕੇ ਹਨ। ਹੁਣ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਰਹੇ ਹਨ ਜਾਂ ਸਲਾਖਾਂ ਪਿੱਛੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹਰ ਗਲੀ, ਮੁਹੱਲੇ ਅਤੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਗਰਗ ਨੇ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੀ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਮਾਨ ਸਰਕਾਰ ਨੇ ਅਗਲੇ 6 ਮਹੀਨਿਆਂ ਵਿੱਚ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 3, 000 ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਹਾ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨ ਅਪਰਾਧੀ ਨਹੀਂ ਹਨ, ਉਹ ਮਰੀਜ਼ ਹਨ। ਮਾਨ ਸਰਕਾਰ ਉਨ੍ਹਾਂ ਦਾ ਇਲਾਜ ਕਰਵਾਉਣ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕਰ ਰਹੀ ਹੈ।

ਨੀਲ ਗਰਗ ਨੇ ਕਿਹਾ ਕਿ ਪਿਛਲੀਆਂ ਕਾਂਗਰਸ, ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਅੱਜ ਪੰਜਾਬ ਬਦਲਾਅ ਵੱਲ ਵਧ ਰਿਹਾ ਹੈ ਅਤੇ ਅਸੀਂ ਪੂਰੀ ਉਮੀਦ ਨਾਲ ਕਹਿ ਸਕਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ "ਨਸ਼ਾ ਮੁਕਤ, ਰੰਗਲਾ ਪੰਜਾਬ" ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ।

 

Have something to say? Post your comment

 
 
 

ਪੰਜਾਬ

ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

'ਦੋਸ਼ੀ ਨੂੰ ਨਹੀਂ ਪਤਾ ਸੀ ਕਿ ਉਸਨੇ ਫੌਜਾ ਸਿੰਘ ਨੂੰ ਮਾਰਿਆ ਹੈ', ਜਲੰਧਰ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਕੀਤੇ ਕਈ ਖੁਲਾਸੇ