ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | July 16, 2025 07:18 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39, 570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 137 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22, 226 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 386 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 405 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

'ਦੋਸ਼ੀ ਨੂੰ ਨਹੀਂ ਪਤਾ ਸੀ ਕਿ ਉਸਨੇ ਫੌਜਾ ਸਿੰਘ ਨੂੰ ਮਾਰਿਆ ਹੈ', ਜਲੰਧਰ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਕੀਤੇ ਕਈ ਖੁਲਾਸੇ

ਤਰਨਤਾਰਨ ਉਪ ਚੋਣ ਲਈ ਭਾਜਪਾ ਨੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ