ਪੰਜਾਬ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਕੌਮੀ ਮਾਰਗ ਬਿਊਰੋ | July 17, 2025 07:18 PM

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ।

ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕੁਨਾਂ - ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਪੰਦਰਾਂ ਦਿਨਾਂ ਬਾਅਦ ਹਾਸਲ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ 'ਤੇ ਬੋਹੜੂ ਪੁਲ ਨੇੜੇ ਰੋਕਿਆ, ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਡਲੀਵਰ ਕਰਨ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਉਸ ਵਿਅਕਤੀ ਜਿਸ ਨੂੰ ਇਹ ਖੇਪ ਡਲੀਵਰ ਕੀਤੀ ਜਾਣੀ ਸੀ, ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 39 ਮਿਤੀ 17-07-2025 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

 

Have something to say? Post your comment

 
 
 

ਪੰਜਾਬ

ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਮਾਪਿਆਂ ਨੂੰ ਕੀਤਾ ਜਾਵੇਗਾ ਅਯੋਗ ਘੋਸ਼ਿਤ -ਮੰਤਰੀ ਡਾ. ਬਲਜੀਤ ਕੌਰ

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਆਪ ਸਰਕਾਰ ਦੀ ਲੈਂਡ ਪੂਲਿੰਗ ਯੋਜਨਾ ਆਮ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਦੇ ਨਾਲ ਰਿਹਾਇਸ਼ ਮੁਹੱਈਆ ਕਰਵਾਏਗੀ - ਹਰਪਾਲ ਚੀਮਾ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ