ਪੰਜਾਬ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਕੌਮੀ ਮਾਰਗ ਬਿਊਰੋ | July 17, 2025 10:10 PM

ਚੰਡੀਗੜ੍ਹ - ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਜਾਵੇਗੀ।

ਪਹਿਲੇ ਕਦਮ ਵਜੋਂ, ਪੰਜਾਬ ਸਰਕਾਰ ਉਦਯੋਗਾਂ ਅਤੇ ਸਰਕਾਰ ਵਿਚਕਾਰ ਇੱਕ ਢਾਂਚਾਗਤ ਅਤੇ ਸਹਿਯੋਗੀ ਸ਼ਮੂਲੀਅਤ ਦੀ ਪ੍ਰਵਾਨਗੀ ਦੇਣ ਲਈ ਖੇਤਰ-ਵਿਸ਼ੇਸ਼ ਕਮੇਟੀਆਂ ਨੂੰ ਨੋਟੀਫਾਈ ਕਰਨ ਲਈ ਤਿਆਰ ਹੈ। ਇਹ ਕਮੇਟੀਆਂ ਨੋਟੀਫਿਕੇਸ਼ਨ ਦੀ ਮਿਤੀ ਤੋਂ 2 ਸਾਲਾਂ ਦੀ ਮਿਆਦ ਲਈ ਕੰਮ ਕਰਨਗੀਆਂ, ਇਹ ਮਿਆਦ ਲੋੜ ਪੈਣ ਤੇ ਸਰਕਾਰ ਵੱਲੋਂ ਵਧਾਈ ਜਾ ਸਕਦੀ ਹੈ।

ਖੇਤਰਾਂ ਦੀ ਸੂਚੀ:

1. ਟੈਕਸਟਾਈਲ-ਸਪਿਨਿੰਗ ਅਤੇ ਬੁਣਾਈ, ਲਿਬਾਸ ਨਿਰਮਾਣ, ਰੰਗਾਈ ਅਤੇ ਫਿਨਿਸ਼ਿੰਗ
2. ਆਈ.ਟੀ. ਸੈਕਟਰ
3. ਖੇਡਾਂ/ਚਮੜੇ ਦੇ ਸਾਮਾਨ
4. ਮਸ਼ੀਨ ਟੂਲ
5. ਸਾਈਕਲ ਉਦਯੋਗ
6. ਆਟੋ ਅਤੇ ਆਟੋ ਕੰਪੋਨੈਂਟ
7. ਹੈਵੀ ਮਸ਼ੀਨਰੀ
8. ਇਲੈਕਟ੍ਰਿਕ ਵਾਹਨ
9. ਨਵਿਆਉਣਯੋਗ ਊਰਜਾ
10. ਫੂਡ ਪ੍ਰੋਸੈਸਿੰਗ ਅਤੇ ਡੇਅਰੀ
11. ਸਟੀਲ ਅਤੇ ਰੋਲਿੰਗ ਮਿੱਲਾਂ
12. ਫਰਨੀਚਰ ਅਤੇ ਪਲਾਈ ਉਦਯੋਗ
13. ਪਲਾਸਟਿੰਗ ਅਤੇ ਰਸਾਇਣਕ ਉਤਪਾਦ
14. ਲੌਜਿਸਟਿਕ ਅਤੇ ਵੇਅਰਹਾਊਸਿੰਗ
15. ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ
16. ਫਿਲਮ ਮੀਡੀਆ
17. ਫਾਰਮਾਸਿਊਟੀਕਲ/ਬਾਇਓ-ਟੈਕਨਾਲੋਜੀ
18. ਹਸਪਤਾਲ ਅਤੇ ਸਿਹਤ ਸੰਭਾਲ
19. ਯੂਨੀਵਰਸਿਟੀਆਂ/ਕੋਚਿੰਗ ਸੰਸਥਾਵਾਂ
20. ਸਟਾਰਟ ਅੱਪ
21. ਪ੍ਰਚੂਨ
22. ਈ.ਐਸ.ਡੀ.ਐਮ.-ਇਲੈਕਟ੍ਰਾਨਿਕ ਸਿਸਟਮ ਡਿਜ਼ਾਈਨ ਅਤੇ ਨਿਰਮਾਣ

ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਕਮੇਟੀ ਲਈ ਪਹਿਲਾ ਕੰਮ ਸਰਕਾਰ ਨੂੰ ਆਪਣੇ ਸਬੰਧਤ ਖੇਤਰ ਵਿੱਚ ਪੰਜਾਬ ਦੇ ਮੌਜੂਦਾ ਉਦਯੋਗਿਕ ਮਾਹੌਲ ਅਤੇ ਪੰਜਾਬ ਦੇ ਵਿਲੱਖਣ ਢਾਂਚੇ ਅਤੇ ਵਿੱਤੀ ਉਪਲਬਧਤਾ ਦੇ ਮੱਦੇਨਜ਼ਰ ਨਵੀਂ ਉਦਯੋਗਿਕ ਨੀਤੀ ਸਬੰਧੀ ਸਿਫ਼ਾਰਸ਼ਾਂ ਬਾਰੇ ਢਾਂਚਾਗਤ ਜਾਣਕਾਰੀ ਪ੍ਰਦਾਨ ਕਰਨਾ ਹੋਵੇਗਾ। ਕਮੇਟੀਆਂ ਤੋਂ ਉਕਤ ਕਮੇਟੀਆਂ ਦੇ ਨੋਟੀਫਿਕੇਸ਼ਨ ਦੇ 45 ਦਿਨਾਂ ਦੇ ਅੰਦਰ ਲਿਖਤੀ ਰੂਪ ਵਿੱਚ ਇਹ ਸਿਫ਼ਾਰਸ਼ਾਂ ਜਮ੍ਹਾਂ ਕਰਾਉਣ ਦੀ ਆਸ ਕੀਤੀ ਜਾਂਦੀ ਹੈ।

ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ ਅਤੇ ਉਦਯੋਗ ਤੋਂ ਲਗਭਗ 8-10 ਮੈਂਬਰ ਹੋਣਗੇ, ਜਦਕਿ ਲੋੜ ਅਨੁਸਾਰ ਸਰਕਾਰ ਵੱਲੋਂ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂਬਰ ਆਕਾਰ, ਪੈਮਾਨੇ ਅਤੇ ਭੂਗੋਲ ਵਿੱਚ ਵੱਖ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਚਾਰ-ਵਟਾਂਦਰੇ ਦੌਰਾਨ ਸਾਰੇ ਵਿਚਾਰ ਪੇਸ਼ ਕੀਤੇ ਜਾਣ।


ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਰੇਕ ਕਮੇਟੀ ਆਪਣੀਆਂ ਮੀਟਿੰਗਾਂ/ਚਰਚਾ ਕਰ ਸਕੇਗੀ ਅਤੇ ਸਕੱਤਰੇਤ ਸਹਾਇਤਾ ਇੱਕ ਵਧੀਕ ਜ਼ਿਲ੍ਹਾ ਕਮਿਸ਼ਨਰ ਦੁਆਰਾ ਪ੍ਰਦਾਨ ਕੀਤੀ ਜਾਵੇਗੀ , ਜੋ ਕਮੇਟੀ ਦੇ ਸਕੱਤਰ ਵਜੋਂ ਕੰਮ ਕਰੇਗਾ, ਆਈ ਐਂਡ ਸੀ ਵਿਭਾਗ ਤੋਂ ਇੱਕ ਜੀ.ਐਮ ਡੀ.ਆਈ.ਸੀ. ਅਤੇ ਪੀ.ਬੀ.ਆਈ.ਪੀ. ਤੋਂ ਸਬੰਧਤ ਸੈਕਟਰ ਅਧਿਕਾਰੀ , ਜੋ ਲੋੜ ਅਨੁਸਾਰ ਸਬੰਧਤ ਡੇਟਾ ਅਤੇ ਜਾਣਕਾਰੀ ਨਾਲ ਕਮੇਟੀ ਦੀ ਸਹਾਇਤਾ ਕਰ ਸਕਦਾ ਹੈ। ਸਰਕਾਰ ਸਮੇਂ-ਸਮੇਂ ’ਤੇ ਢੁਕਵੇਂ ਸਮਝੇ ਜਾਣ ’ਤੇ ਕਮੇਟੀਆਂ ਦੀ ਮੈਂਬਰਸ਼ਿਪ ਅਤੇ ਸੰਦਰਭ ਦੀਆਂ ਸ਼ਰਤਾਂ ਨੂੰ ਸੋਧਣ ਦਾ ਅਧਿਕਾਰ ਰਾਖਵਾਂ ਰੱਖਦੀ ਹੈ।

Have something to say? Post your comment

 
 
 

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

'ਦੋਸ਼ੀ ਨੂੰ ਨਹੀਂ ਪਤਾ ਸੀ ਕਿ ਉਸਨੇ ਫੌਜਾ ਸਿੰਘ ਨੂੰ ਮਾਰਿਆ ਹੈ', ਜਲੰਧਰ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਕੀਤੇ ਕਈ ਖੁਲਾਸੇ

ਤਰਨਤਾਰਨ ਉਪ ਚੋਣ ਲਈ ਭਾਜਪਾ ਨੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ

ਭਗਵੰਤ ਸਰਕਾਰ ਵੱਲੋਂ ਪੇਸ਼ ਹੋਏ ਬੇਅਦਬੀ ਕਾਨੂੰਨ ਦੇ ਖਰੜੇ ਉੱਪਰ ਸਿਆਸਤ ਸ਼ੁਰੂ ਕੀਤੀ ਭਾਜਪਾ ਨੇ ਸ਼ੁਰੂਆਤ