ਸੰਸਾਰ

ਸਰੀ ਸਿਟੀ ਕੌਂਸਲ ਨੇ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜਾ’ ਐਲਾਨਿਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | July 18, 2025 07:21 PM

ਸਰੀ- ਕੈਨੇਡਾ ਦੇ ਪੁਰਾਤਨ ਇਤਿਹਾਸ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਹੋਈਆਂ ਨਸਲਵਾਦੀ ਵਧੀਕੀਆਂ ਦੇ ਮੱਦੇ-ਨਜ਼ਰ ਸਿਟੀ ਆਫ ਸਰੀ ਦੀ ਮੇਅਰ ਬਰਿੰਡਾ ਲੌਕ ਵੱਲੋਂ ‘ਗੁਰੂ ਨਾਨਕ ਜਹਾਜ਼ ਨੂੰ ਸਮਰਪਿਤ ਐਲਾਨਨਾਮਾ’ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ ਕੈਨੇਡਾ ਦੀ ਧਰਤੀ ਤੋਂ, ਨਸਲੀ ਵਿਤਕਰੇ ਤੇ ਅਣਮਨੁੱਖੀ ਤਸ਼ੱਦਦ ਕਰਦਿਆਂ ਵਾਪਸ ਮੋੜ ਦਿੱਤਾ ਗਿਆ ਸੀ। ਗੁਰੂ ਨਾਨਕ ਜਹਾਜ਼ ਦੀ 111ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਸਿਟੀ ਆਫ ਸਰੀ ਨੇ 23 ਜੁਲਾਈ ਦੇ ਦਿਹਾੜੇ ਨੂੰ ‘ਗੁਰੂ ਨਾਨਕ ਜਹਾਜ਼ ਰਿਮੈਬਰੈਂਸ ਡੇਅ’ ਐਲਾਨ ਕੀਤਾ ਹੈ।

ਮੇਅਰ ਬਰਿੰਡਾ ਲੌਕ ਵੱਲੋਂ ਇਹ ਪ੍ਰੋਕਲੇਮੇਸ਼ਨ ਕੌਂਸਲ ਦੀ 14 ਜੁਲਾਈ ਦੀ ਮੀਟਿੰਗ ਵਿੱਚ ਰੱਖਿਆ ਗਿਆ, ਜਿਸ ਨੂੰ ਕੌਂਸਲਰ ਹੈਰੀ ਬੈਂਸ ਨੇ ਪੜ੍ਹਿਆ। ਮੇਅਰ ਨੇ ਕਿਹਾ ਕਿ ਆਮ ਕਰ ਕੇ ਐਲਾਨਨਾਮੇ ਕੌਂਸਲ ਇਕੱਤਰਤਾਵਾਂ ਦੌਰਾਨ ਪੜ੍ਹੇ ਨਹੀਂ ਜਾਂਦੇ, ਪਰ ਗੁਰੂ ਨਾਨਕ ਜਹਾਜ਼ ਦਾ ਐਲਾਨਨਾਮਾ ਵਿਸ਼ੇਸ਼ ਹੈ, ਜਿਸ ਕਰ ਕੇ ਕੌਂਸਲ ਦੀ ਕਾਰਵਾਈ ਦੌਰਾਨ ਮੁਕੰਮਲ ਪੜ੍ਹਿਆ ਜਾ ਰਿਹਾ ਹੈ।

ਇਸ ਉਪਰਾਲੇ ਲਈ ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਦੇ ਪ੍ਰਬੰਧਕ ਡਾ. ਗੁਰਵਿੰਦਰ ਸਿੰਘ ਧਾਲੀਵਾਲ, ਰਾਜ ਸਿੰਘ ਭੰਡਾਲ ਅਤੇ ਬਲਜੀਤ ਕੌਰ ਸੈਣੀ ਸਮੇਤ ਸਮੂਹ ਟੀਮ ਨੇ ਸਰੀ ਸਿਟੀ ਦੀ ਮੇਅਰ ਬਰਿੰਡਾ ਲੌਕ, ਸਮੁੱਚੀ ਸਿਟੀ ਕੌਂਸਲ ਅਤੇ ਵਿਸ਼ੇਸ਼ ਕਰ ਸਰਬਜੀਤ ਸਿੰਘ ਬੈਂਸ ਦੇ ਅਣਥਕ ਉਪਰਾਲੇ ਦਾ ਧੰਨਵਾਦ ਕੀਤਾ।

23 ਜੁਲਾਈ, ਦਿਨ ਬੁਧਵਾਰ ਨੂੰ ਸਿਟੀ ਹਾਲ ਸਰੀ ਦੇ ਆਡੀਟੋਰੀਅਮ ਵਿਖੇ ਗੁਰੂ ਨਾਨਕ ਜਹਾਜ਼ ਦਿਹਾੜੇ ‘ਤੇ ਸਮਾਗਮ ਹੋਵੇਗਾ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਸ਼ਾਮਿਲ ਹੋਣਗੀਆਂ। ਗੁਰੂ ਨਾਨਕ ਜਹਾਜ਼ ਰਿਮੈਬਰੈਂਸ ਡੇਅ ਦੇ ਸਿਟੀ ਆਫ ਸਰੀ ਦੇ ਐਲਾਨਨਾਮੇ ਤੋਂ ਪਹਿਲਾਂ, ਸਿਟੀ ਆਫ ਵੈਨਕੂਵਰ ਵੱਲੋਂ ਇਸ ਸਾਲ 23 ਮਈ ਨੂੰ ਗੁਰੂ ਨਾਨਕ ਜਹਾਜ਼ ਦਿਹਾੜਾ ਐਲਾਨ ਕੇ ਇਤਿਹਾਸਿਕ ਕਦਮ ਚੁੱਕਿਆ ਗਿਆ ਸੀ ਜੋ ਕਿ ਪ੍ਰਸੰਸਾਯੋਗ ਹੈ।

Have something to say? Post your comment

 
 
 

ਸੰਸਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਅਤੇ ਲੇਖਕ ਜਸਵਿੰਦਰ ਰੁਪਾਲ ਨਾਲ ਵਿਸ਼ੇਸ਼ ਬੈਠਕ

ਸਨਸੈੱਟ ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ

ਸਰੀ ਵਿਚ ਭਾਰਤੀ ਉਪ ਮਹਾਂਦੀਪ ਦੀ ਵੰਡ ਅਤੇ ਇਸ ਦੇ ਨਤੀਜਿਆਂ ਉੱਪਰ ਵਿਸ਼ੇਸ਼ ਸਮਾਗਮ 6 ਸਤੰਬਰ ਨੂੰ

ਰਾਵੀ ਨਦੀ ਦਾ ਪਾਣੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅੰਦਰ ਹੋਇਆ ਦਾਖਲ

ਫ਼ਲੋਰਿਡਾ ਹਾਦਸੇ ’ਤੇ ਯੂਨਾਈਟਿਡ ਸਿੱਖਸ ਵੱਲੋਂ ਡੂੰਘੀ ਹਮਦਰਦੀ, ਦਸਤਾਰ ਅਪਮਾਨ ਦੀ ਜ਼ੋਰਦਾਰ ਨਿਖੇਧੀ

ਪਸਿੱਧ ਪ੍ਰਕਾਸ਼ਕ ਅਤੇ ਸ਼ਾਇਰ ਸਤੀਸ਼ ਗੁਲਾਟੀ ਨੂੰ ਸਦਮਾ- ਦਾਮਾਦ ਅੰਮ੍ਰਿਤ ਪਾਲ ਦੀ ਅਚਾਨਕ ਮੌਤ

ਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਤੇ ਭਗਵੰਤ ਰਸੂਲਪੁਰੀ ਦੀਆਂ ਪੁਸਤਕਾਂ 2025 ਦੇ ‘ਢਾਹਾਂ ਸਾਹਿਤਕ ਐਵਾਰਡ’ ਲਈ ਚੁਣੀਆਂ

ਗੁਲਾਟੀ ਪਬਲਿਸ਼ਰਜ਼ ਵੱਲੋਂ ਨਾਵਲਕਾਰ ਜਰਨੈਲ ਸਿੰਘ ਸੇਖਾ ਨੂੰ ਪੰਜ ਨਵ-ਪ੍ਰਕਾਸ਼ਿਤ ਕਿਤਾਬਾਂ ਭੇਟ ਕੀਤੀਆਂ

ਵੈਨਕੂਵਰ ਮਿਸ਼ਨ ਐਡਵੈਂਚਰਜ ਦੇ ਵਿਦਿਆਰਥੀ ਗੁਰਦਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਦਵਾਈਆਂ ਦੇ ਆਯਾਤ 'ਤੇ ਡਿਊਟੀ 250 ਪ੍ਰਤੀਸ਼ਤ ਤੱਕ ਪਹੁੰਚ ਸਕਦੀ ਹੈ: ਟਰੰਪ