ਪੰਜਾਬ

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਕੌਮੀ ਮਾਰਗ ਬਿਊਰੋ | July 22, 2025 07:03 PM

ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਗਬਾਨੀ ਅਫਸਰਾਂ ਦੀ ਭਰਤੀ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਮੰਤਰੀ ਨੂੰ ਹੋਰ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਵੀ ਜਾਣੂ ਕਰਵਾਇਆ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ-ਕੇਂਦ੍ਰਿਤ ਨੀਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਖੇਤਰ ਨੂੰ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਬਾਗਬਾਨੀ ਨੂੰ ਹੋਰ ਲਾਭਦਾਇਕ ਅਤੇ ਕਿਸਾਨ ਪੱਖੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

 

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ

ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਮੁਲਜ਼ਮ ਗ੍ਰਿਫ਼ਤਾਰ, 12 ਹਥਿਆਰ, 4 ਕਿਲੋ ਹੈਰੋਇਨ ਬਰਾਮਦ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ- ਜਥੇਦਾਰ ਗੜਗੱਜ

ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਸੁਰਖਿਆ ਨੂੰ ਲੈ ਕੇ ਪੂਰੀ ਤਰਾਂ ਨਾਲ ਮੁਸਤੈਦ- ਮੁਖ ਮੰਤਰੀ ਭਗਵੰਤ ਮਾਨ

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ- ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ