ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | July 22, 2025 09:14 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 544 ਗ੍ਰਾਮ ਹੈਰੋਇਨ ਅਤੇ 11, 860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 143 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22, 987 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 447 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 75 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ- ਜਥੇਦਾਰ ਗੜਗੱਜ

ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਸੁਰਖਿਆ ਨੂੰ ਲੈ ਕੇ ਪੂਰੀ ਤਰਾਂ ਨਾਲ ਮੁਸਤੈਦ- ਮੁਖ ਮੰਤਰੀ ਭਗਵੰਤ ਮਾਨ

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ- ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ

ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਬੜੇ ਸ਼ਰਧਾ ਅਤੇ ਉਲਾਸ ਨਾਲ ਵੱਡੇ ਪੱਧਰ ਤੇ ਮਨਾਈ ਜਾਵੇਗੀ-ਗੁਰਦੁਆਰਾ ਤਾਲਮੇਲ ਕਮੇਟੀ

ਘਲੂਘਾਰਾ ਜੂਨ 1984 ਸ਼ੋ੍ਰਮਣੀ ਕਮੇਟੀ ਦਾ ਮਹਾਨ ਉਪਰਾਲਾ- ਇਤਿਹਾਸਕ ਦੁਖਾਂਤ ਬਾਰੇ ਮਿਲ ਰਹੀ ਹੈ ਜਾਣਕਾਰੀ

ਕਈ ਥਾਵਾਂ ‘ਤੇ ਕੋਈ ਬੱਚਾ ਭੀਖ ਮੰਗਦੇ ਨਹੀਂ ਮਿਲਿਆ – ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ: ਡਾ. ਬਲਜੀਤ ਕੌਰ

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਡਾ. ਅਮਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੱਥ-ਲਿਖਤ ਬੀੜਾਂ ਦੇ ਦਰਸ਼ਨ ਵਿਵਰਨਾਤਮਿਕ ਸੂਚੀ ਭਾਗ-3 ਜੀਵਤ ਸ਼ਬਦ ਵੱਲ ਇੱਕ ਪੁੱਲ