ਪੰਜਾਬ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਕੌਮੀ ਮਾਰਗ ਬਿਊਰੋ | July 23, 2025 09:28 PM

ਚੰਡੀਗੜ੍ਹ-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਉਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜਦੋਂਕਿ ਪਿਛਲੇ ਸਾਲ ਡੀ.ਐੱਸ.ਆਰ. ਅਧੀਨ ਕੁੱਲ ਰਕਬਾ 2.53 ਲੱਖ ਏਕੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਹੋਰ ਵਾਧਾ ਹੋਵੇਗਾ ਕਿਉਂਕਿ ਝੋਨੇ ਦੀ ਬਿਜਾਈ ਅਜੇ ਵੀ ਜਾਰੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1, 500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ 24, 032 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਧਰਤੀ ਹੇਠਲਾ ਪਾਣੀ ਬਚਾਉਣ ਵਾਲੇ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐੱਸ.ਆਰ. ਤਕਨੀਕ ਨੂੰ ਉਤਸ਼ਾਹਿਤ ਕਰਨ ਅਤੇ ਇਸ ਅਧੀਨ ਰਕਬਾ ਵਧਾਉਣ ਲਈ ਵਧਾਈ ਵੀ ਦਿੱਤੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਕਈ ਕਦਮ ਚੁੱਕੇ। ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਉਣ ਤੋਂ ਇਲਾਵਾ ਕਿਸਾਨ ਸਿਖਲਾਈ ਕੈਂਪ ਲਗਾਏ ਤਾਂ ਜੋ ਕਿਸਾਨਾਂ ਨੂੰ ਵਿਹਾਰਕ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਤਕਨੀਕੀ ਪ੍ਰਭਾਵਸ਼ੀਲਤਾ ਨੂੰ ਦਰਸਾਉਣ ਅਤੇ ਕਿਸਾਨਾਂ ਨੂੰ ਡੀ.ਐਸ.ਆਰ. ਦੇ ਲਾਭ ਬਾਰੇ ਜਾਗਰੂਕ ਕਰਨ ਲਈ ਖੇਤ ਪ੍ਰਦਰਸ਼ਨੀਆਂ ਵੀ ਲਗਵਾਈਆਂ ਗਈਆਂ।

Have something to say? Post your comment

 
 
 

ਪੰਜਾਬ

ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ

ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਮੁਲਜ਼ਮ ਗ੍ਰਿਫ਼ਤਾਰ, 12 ਹਥਿਆਰ, 4 ਕਿਲੋ ਹੈਰੋਇਨ ਬਰਾਮਦ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ- ਜਥੇਦਾਰ ਗੜਗੱਜ

ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਸੁਰਖਿਆ ਨੂੰ ਲੈ ਕੇ ਪੂਰੀ ਤਰਾਂ ਨਾਲ ਮੁਸਤੈਦ- ਮੁਖ ਮੰਤਰੀ ਭਗਵੰਤ ਮਾਨ

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ- ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ