ਪੰਜਾਬ

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | July 24, 2025 09:29 PM

ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15, 000 ਰੁਪਏ ਤੋਂ ਵਧਾ ਕੇ 22, 000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67, 968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76, 000 ਰੁਪਏ, ਦੂਜੇ ਸਾਲ ਵਿੱਚ 77, 000 ਰੁਪਏ ਅਤੇ ਤੀਜੇ ਸਾਲ ਵਿੱਚ 78, 000 ਰੁਪਏ ਹੋ ਜਾਣਗੇ। ਇਸੇ ਤਰ੍ਹਾਂ, ਸੀਨੀਅਰ ਰੈਜ਼ੀਡੈਂਟਾਂ ਨੂੰ ਉਨ੍ਹਾਂ ਦੇ ਮੌਜੂਦਾ 81, 562 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ ਪਹਿਲੇ ਸਾਲ ਵਿੱਚ 92, 000 ਰੁਪਏ, ਦੂਜੇ ਸਾਲ ਵਿੱਚ 93, 000 ਰੁਪਏ ਅਤੇ ਤੀਜੇ ਸਾਲ ਵਿੱਚ 94, 000 ਰੁਪਏ ਮਿਲਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਲੋੜੀਂਦੇ ਸਰੋਤ ਮੁਹਈਆ ਕਰਨ ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਭੱਤਿਆਂ 'ਤੇ ਸਾਲਾਨਾ ਖਰਚਾ, ਜੋ ਵਰਤਮਾਨ ਵਿੱਚ 204.96 ਕਰੋੜ ਰੁਪਏ ਹੈ, ਇਸ ਵਾਧੇ ਤੋਂ ਬਾਅਦ 238.18 ਕਰੋੜ ਰੁਪਏ ਹੋ ਜਾਵੇਗਾ, ਜੋ ਕਿ ਸਾਲਾਨਾ ਲਗਭਗ 33.22 ਕਰੋੜ ਰੁਪਏ ਦਾ ਵਾਧਾ ਦਰਸਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੇ ਸੰਕਲਪ ਦੀ ਪੁਸ਼ਟੀ ਵੀ ਕੀਤੀ। ਉਨ੍ਹਾਂ ਇਸ ਮੌਕੇ ਹਾਲ ਹੀ ਵਿੱਚ ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋਕ ਭਲਾਈ 'ਤੇ ਸਰਕਾਰ ਦੇ ਫੋਕਸ ਨੂੰ ਦਰਸਾਉਂਦੇ ਹਨ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਅਤੇ ਸੇਵਾਵਾਂ ਦੇ ਨਿਰੰਤਰ ਵਿਕਾਸ ਅਤੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ।

 

Have something to say? Post your comment

 
 
 

ਪੰਜਾਬ

ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਪੰਜਾਬ ਨੂੰ ਦੇਸ਼ ਦੇ ਸੈਮੀ-ਕੰਡਕਟਰ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ-ਮੁੱਖ ਮੰਤਰੀ

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀ ਭਰੀਆਂ ਈ ਮੇਲ ਤੋ ਬਾਅਦ ਵੀ ਪੁਲੀਸ ਪ੍ਰਸ਼ਾਸ਼ਨ ਅਵੇਸਲਾ

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਪੰਜਾਬੀ ਗਾਇਕ ਬੀਰ ਸਿੰਘ ਨੇ ਗਲਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਖਿਮਾ ਜਾਚਨਾ

ਸ਼੍ਰੀਨਗਰ ਵਿਖੇ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਪ੍ਰੋਗਰਾਮ ਦਾ ਜਥੇਦਾਰ ਗੜਗੱਜ ਨੇ ਲਿਆ ਨੋਟਿਸ

ਗ਼ੈਰ-ਕਾਨੂੰਨੀ ਕਲੋਨੀਆਂ ਕੱਟ ਕੇ ਕਿਸਾਨਾਂ ਨੂੰ ਲੁੱਟਣ ਵਾਲਿਆਂ ਦੇ ਨਾਲ ਮਿਲੇ ਹਨ ਸੁਖਬੀਰ ਬਾਦਲ: ਅਮਨ ਅਰੋੜਾ