ਸ਼੍ਰੀਨਗਰ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਗਾਇਨ ਕਰਨ ਵਾਲੇ ਪੰਜਾਬੀ ਗਾਇਕ ਸ. ਬੀਰ ਸਿੰਘ ਨੇ ਅੱਜ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਸ. ਬੀਰ ਸਿੰਘ ਨੇ ਬਿਨਾਂ ਸੱਦੇ ਹੀ ਆਪਣੀ ਗਲਤੀ ਦਾ ਅਹਿਸਾਸ ਕਰਕੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਿਮਾ ਜਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਬੀਰ ਸਿੰਘ ਵੱਲੋਂ ਕੀਤੀ ਗਈ ਖਿਮਾ ਜਾਚਨਾ ਉੱਤੇ ਵਿਚਾਰ ਕੀਤਾ ਜਾਵੇਗਾ।