ਪੰਜਾਬ

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 26, 2025 07:18 PM

ਚੰਡੀਗੜ੍ਹ- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਅਧਾਰ 'ਤੇ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ 699, ਬਰਨਾਲਾ ਦੇ 38, ਫਰੀਦਕੋਟ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 96, ਗੁਰਦਾਸਪੁਰ ਦੇ 91, ਹੁਸ਼ਿਆਰਪੁਰ ਦੇ 225, ਲੁਧਿਆਣਾ ਦੇ 343, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 357, ਪਠਾਨਕੋਟ ਦੇ 72, ਰੂਪਨਗਰ ਦੇ 301, ਐਸ.ਏ.ਐਸ.ਨਗਰ ਦੇ 46, ਸੰਗਰੂਰ ਦੇ 55, ਮਾਲੇਰਕੋਟਲਾ ਦੇ 38 ਅਤੇ ਤਰਨਤਾਰਨ ਦੇ 157 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਹੇਠ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51, 000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਜਿਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ ਅਤੇ ਉਹ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ 32, 790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਹ ਲਾਭ ਦਿੱਤਾ ਜਾ ਸਕਦਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਦਿਆਂ ਹਰੇਕ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ।

 

Have something to say? Post your comment

 
 
 

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਜਨਰਲ ਇਜਲਾਸ ਲਈ ਐਸਜੀਪੀਸੀ ਨੂੰ ਬੇਨਤੀ ਪੱਤਰ ਸੌਂਪਿਆ ਗਿਆ

ਸਕੱਤਰ ਸਿੰਘ ਬੱਲ ਪੀ.ਸੀ.ਐਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡਾ. ਅੰਕੁਰ ਮਹਿੰਦਰੂ ਚੁਣੇ ਗਏ ਜਨਰਲ ਸਕੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

ਕੈਪਟਨ ਸਾਹਿਬ ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ?" ਭਗਵੰਤ ਮਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ-ਸ਼੍ਰੋਮਣੀ ਕਮੇਟੀ

ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਓ - ਐਡਵੋਕੇਟ ਧਾਮੀ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ