ਪੰਜਾਬ

ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਓ - ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 26, 2025 07:41 PM

ਅੰਮ੍ਰਿਤਸਰ- ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਧਾਰਮਿਕ ਖੇਤਰ ਅਤੇ ਮਰਯਾਦਾ ਪ੍ਰਤੀ ਪਕੜ ਨਾ ਹੋਣ ਕਾਰਨ ਅਤੇ ਜ਼ਿੱਦ ਨਾਲ ਰੱਖੇ ਸਮਾਗਮਾਂ ਕਾਰਨ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਅਵੱਗਿਆ ਹੋ ਸਕਦੀ ਹੈ, ਇਸੇ ਲਈ ਸ਼੍ਰੋਮਣੀ ਕਮੇਟੀ ਨੇ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਪ੍ਰਤੀ ਖਦਸ਼ਾ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਸਮਾਗਮ ਵਿਚ ਮਰਯਾਦਾ ਦੀ ਹੋਈ ਉਲੰਘਣਾ ਨੂੰ ਲੈ ਕੇ ਸੰਗਤਾਂ ਵੱਲੋਂ ਬਹੁਤ ਸਾਰੀਆਂ ਸ਼ਿਕਾਇਤਾਂ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੀ ਪ੍ਰਬੰਧਕ ਸਪੱਸ਼ਟ ਕਰਨਗੇ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਵਿਰੁੱਧ ਹੋਏ ਇਸ ਸਮਾਗਮ ਦਾ ਆਉਣ ਵਾਲੀਆਂ ਪੀੜ੍ਹੀਆਂ ’ਤੇ ਕੀ ਪ੍ਰਭਾਵ ਪਵੇਗਾ?

ਉਨ੍ਹਾਂ ਪੰਜਾਬ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਉਸ ਦਿਨ ਸਰਕਾਰ ਤੌਰ ’ਤੇ ਸਮਾਗਮਾਂ ਦਾ ਐਲਾਨ ਵੀ ਇਨ੍ਹਾਂ ਵੱਲੋਂ ਕੀਤਾ ਗਿਆ ਸੀ, ਜਿਸ ’ਤੇ ਸ਼੍ਰੋਮਣੀ ਕਮੇਟੀ ਇਤਰਾਜ਼ ਕੀਤਾ ਸੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਸੀਂ ਅੱਜ ਵੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਓ। ਸ਼੍ਰੋਮਣੀ ਕਮੇਟੀ ਸਾਰਿਆਂ ਨੂੰ ਸਮਾਗਮਾਂ ਵਿੱਚ ਸਮੂਲੀਅਤ ਲਈ ਅਪੀਲ ਕਰਦੀ ਹੈ ਅਤੇ ਇਸ ਲਈ ਬਕਾਇਦਾ ਸੱਦੇ ਵੀ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸ਼ਤਾਬਦੀ ਨੂੰ ਸਮਰਪਿਤ ਸਦੀਵੀ ਯਾਦਗਾਰਾਂ ਬਣਾਉਣ ਵੱਲ ਧਿਆਨ ਦੇਵੇ ਅਤੇ ਧਾਰਮਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਵਿੱਚ ਸਹਿਯੋਗ ਕਰੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੰਘੇ ਦਿਨੀਂ ਉਨ੍ਹਾਂ ’ਤੇ ਅਧੂਰੀ ਜਾਣਕਾਰੀ ਦੀ ਕੀਤੀ ਟਿੱਪਣੀ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਹੁਣ ਮੁੱਖ ਮੰਤਰੀ ਆਪਣੀ ਸਰਕਾਰ ਬਾਰੇ ਕੀ ਵਿਚਾਰ ਰੱਖਦੇ ਹਨ, ਇਹ ਵੀ ਸੰਗਤਾਂ ਨੂੰ ਦੱਸਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਤਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਜਨਰਲ ਇਜਲਾਸ ਲਈ ਐਸਜੀਪੀਸੀ ਨੂੰ ਬੇਨਤੀ ਪੱਤਰ ਸੌਂਪਿਆ ਗਿਆ

ਸਕੱਤਰ ਸਿੰਘ ਬੱਲ ਪੀ.ਸੀ.ਐਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡਾ. ਅੰਕੁਰ ਮਹਿੰਦਰੂ ਚੁਣੇ ਗਏ ਜਨਰਲ ਸਕੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

ਕੈਪਟਨ ਸਾਹਿਬ ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ?" ਭਗਵੰਤ ਮਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ-ਸ਼੍ਰੋਮਣੀ ਕਮੇਟੀ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ