ਲੁਧਿਆਣਾ-ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ) ਅਫਸਰ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਨੀਵਾਰ ਨੂੰ ਲੋਧੀ ਕਲੱਬ, ਲੁਧਿਆਣਾ ਵਿਖੇ ਹੋਈ ਜਿਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਜਨਰਲ ਬਾਡੀ ਦੀਆਂ ਚੋਣਾਂ ਦੌਰਾਨ ਭਾਰੀ ਬਹੁਮਤ ਪ੍ਰਾਪਤ ਕਰਕੇ, ਸਕੱਤਰ ਸਿੰਘ ਬੱਲ ਪੀ.ਸੀ.ਐਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਹਨ, ਜਦੋਂ ਕਿ ਡਾ. ਅੰਕੁਰ ਮਹਿੰਦਰੂ ਦੁਬਾਰਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਚੁਣੇ ਗਏ ਹਨ।
ਮੌਜੂਦਾ (ਪਿਛਲੇ) ਪ੍ਰਧਾਨ ਡਾ. ਰਜਤ ਓਬਰਾਏ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ ਅਤੇ ਟੀਮ ਨੂੰ ਸੂਬੇ ਅਤੇ ਇਸਦੇ ਲੋਕਾਂ ਦੀ ਬਿਹਤਰੀ ਲਈ ਜੋਸ਼ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।
ਨਵੇਂ ਚੁਣੇ ਗਏ ਪ੍ਰਧਾਨ ਸਕੱਤਰ ਸਿੰਘ ਬੱਲ ਅਤੇ ਜਨਰਲ ਸਕੱਤਰ ਡਾ. ਅੰਕੁਰ ਮਹਿੰਦਰੂ ਦੀ ਅਗਵਾਈ ਵਾਲੀ ਨਵੀਂ ਚੁਣੀ ਗਈ ਟੀਮ ਨੇ ਡਾ. ਓਬਰਾਏ ਤੋਂ ਮਾਰਗਦਰਸ਼ਨ ਅਤੇ ਮੈਂਬਰਾਂ ਤੋਂ ਵੱਡੇ ਪੱਧਰ 'ਤੇ ਸਮਰਥਨ ਦੀ ਅਪੀਲ ਕੀਤੀ।