ਪੰਜਾਬ

ਅੰਮ੍ਰਿਤਧਾਰੀ ਬੀਬੀ ਨੂੰ ਜੱਜ ਦੀ ਪ੍ਰੀਖਿਆ ‘ਚ ਜਾਣ ਤੋਂ ਰੋਕਣਾ ਵਿਤਕਰੇ ਪੂਰਨ ਹੈ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | July 27, 2025 09:17 PM

ਅੰਮ੍ਰਿਤਸਰ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਰਾਜਿਸਥਾਨ ਵਿੱਚ ਸਿਵਲ ਜੱਜ ਦੀ ਪ੍ਰਿਖਿਆ ਸਮੇਂ ਬੀਬੀ ਗੁਰਪ੍ਰੀਤ ਕੌਰ ਨੂੰ ਸਿੱਖ ਕਕਾਰ ਪਹਿਨੇ ਹੋਣ ਕਾਰਨ ਦਾਖਲ ਹੋਣ ਤੋਂ ਰੋਕਣ ਤੇ ਸਖ਼ਤ ਇਤਰਾਜ ਜਤਾਉਂਦਿਆਂ ਕਿਹਾ ਕਿ ਸਿੱਖਾਂ ਨਾਲ ਅਜਿਹਾ ਵਿਤਕਰਾ ਸਹਿਣਯੋਗ ਨਹੀਂ ਹੈ ਅਤੇ ਨਾ ਹੀ ਸੰਵਿਧਾਨ ਅਜਿਹਾ ਕਰਨ ਦੀ ਆਗਿਆ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਕਾਰ ਧਾਰਨ ਕਰਨ ਤੋਂ ਰੋਕਨਾ ਜਿਥੇ ਬੇਇਨਸਾਫੀ ਹੈ ਉਥੇ ਸਿੱਖਾਂ ਦੀ ਮਾਨਸਿਕਤਾ ਨੂੰ ਭਾਰੀ ਸਟ ਮਾਰਨ ਦੀਆਂ ਇਹ ਕੋਝੀਆਂ ਹਰਕਤਾਂ ਹਨ। ਉਨ੍ਹਾਂ ਕਿਹਾ ਤਰਨਤਾਰਨ ਜਿਲ੍ਹੇ ਦੀ ਬੱਚੀ ਗੁਰਪ੍ਰੀਤ ਕੌਰ ਗੁਰਸਿੱਖ ਪ੍ਰੀਵਾਰ ਦੀ ਅੰਮ੍ਰਿਤਧਾਰੀ ਮੈਂਬਰ ਹੈ। ਉਹ ਜੈਪੁਰ ਵਿਚ ਰਾਜਸਥਾਨ ਹਾਈਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਸੀ ਪਰ ਅੰਮ੍ਰਿਤਧਾਰੀ ਹੋਣ ਕਾਰਨ ਉਸ ਨੂੰ ਇਮਤਿਹਾਨ ਵਿੱਚ ਜਾਣ ਨਹੀਂ ਦਿਤਾ ਗਿਆ। ਉਨ੍ਹਾਂ ਕਿਹਾ ਕੇਂਦਰ ਸਰਕਾਰ ਅਤੇ ਰਾਜਿਸਥਾਨ ਸਰਕਾਰ ਨੂੰ ਵੀ ਇਸ ਵਿਤਕਰੇ ਪੂਰਨ ਵਿਵਹਾਰ ਨੂੰ ਰੋਕਣ ਅਤੇ ਗੁਰਪ੍ਰੀਤ ਕੌਰ ਨੂੰ ਮੁੜ ਏਸੇ ਪ੍ਰਿਖਿਆ ਵਿਚ ਦਾਖਲ ਹੋਣ ਦੀ ਆਗਿਆ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਹ ਮਾਮਲਾ ਸੰਵੇਦਨਸ਼ੀਲ ਤੇ ਗੰਭੀਰ ਹੈ। ਇਸ ਤਰ੍ਹਾਂ ਦਾ ਸਲੂਕ ਸਿੱਖਾਂ ਅੰਦਰ ਰੋਸ ਤੇ ਰੋਹ ਪੈਦਾ ਕਰਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੇ ਬਖਸ਼ੇ ਕਰਾਰ ਸਿੱਖ ਆਪਣੇ ਨਾਲੋਂ ਅੱਡ ਨਹੀਂ ਕਰ ਸਕਦਾ ਅਤੇ ਨਾ ਹੀ ਉਸ ਨੂੰ ਮਜਬੂਰ ਕੀਤਾ ਜਾ ਸਕਦਾ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਕੈਪਟਨ, ਬਾਦਲ ਅਤੇ ਮਜੀਠੀਆ ਨੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ-ਮੁੱਖ ਮੰਤਰੀ ਮਾਨ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

ਮੁੱਖ ਮੰਤਰੀ ਨੇ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਤੋਂ ਲਏ ਕੀਮਤੀ ਸੁਝਾਅ

11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਦੌਰਾਨ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ – ਡਾ. ਬਲਜੀਤ ਕੌਰ

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ - ਹਰਜੋਤ ਸਿੰਘ ਬੈਂਸ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦਾ ਅਪਮਾਨ ਬੰਦ ਕਰਨ ਲਈ ਦਖਲ ਦੇਣ ਦੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ