BREAKING NEWS
11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਦੌਰਾਨ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ – ਡਾ. ਬਲਜੀਤ ਕੌਰ1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ - ਹਰਜੋਤ ਸਿੰਘ ਬੈਂਸਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦਐਸਜੀਪੀਸੀ ਦੇ ਬਹੁ ਗਿਣਤੀ ਮੈਂਬਰਾਂ ਦੇ ਪਤਿਤ ਪਰਿਵਾਰਾਂ ਨੂੰ ਸਿੱਖੀ ਵਿਚ ਲਿਆਉਣ ਲਈ ਜੱਥੇਦਾਰ ਅਕਾਲ ਤਖਤ ਸਾਹਿਬ ਆਦੇਸ਼ ਜਾਰੀ ਕਰਣ: ਪੰਥਕ ਜੱਥੇਬੰਦੀਆਂ ਜਰਮਨੀ ਅੰਮ੍ਰਿਤਧਾਰੀ ਉਮੀਦਵਾਰਾਂ ਨਾਲ ਹੋਏ ਰਾਜਸਥਾਨ ਵਿੱਚ ਧੱਕੇ ਦਾ ਭਾਜਪਾ ਆਗੂ ਲਾਲਪੁਰਾ ਨੂੰ ਜਥੇਦਾਰ  ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਿਰਦੇਸ਼ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਪੰਜਾਬ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਕੌਮੀ ਮਾਰਗ ਬਿਊਰੋ | July 27, 2025 08:51 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1, 002 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 1 ਮਾਰਚ, 2025 ਨੂੰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 23, 647 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਪੰਜਾਬ ਪੁਲਿਸ ਨੇ 14, 906 ਐਫਆਈਆਰਜ਼ ਦਰਜ ਕੀਤੀਆਂ ਹਨ, ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਮਾਣ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਠੋਸ ਨਿਰਦੇਸ਼ ਦਿੱਤੇ ਹਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਡਰੱਗ ਹੌਟਸਪੌਟਸ 'ਤੇ ਛਾਪੇਮਾਰੀ, ਘੇਰਾਬੰਦੀ, ਸਰਚ ਅਤੇ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਵਰਗੀਆਂ ਕਾਰਵਾਈਆਂ ਕਰ ਰਹੀ ਹੈ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1, 002 ਕਿਲੋ ਹੈਰੋਇਨ ਤੋਂ ਇਲਾਵਾ 344 ਕਿਲੋ ਅਫੀਮ, 182 ਕੁਇੰਟਲ ਭੁੱਕੀ, 14 ਕਿਲੋ ਚਰਸ, 365 ਕਿਲੋ ਗਾਂਜਾ, 6 ਕਿਲੋਗ ਆਈਸੀਈ, 30.9 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1002 ਕਿਲੋ ਹੈਰੋਇਨ ਦੀ ਬਰਾਮਦਗੀ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀ ਅਟੱਲ ਵਚਨਬੱਧਤਾ ਦਾ ਪ੍ਰਮਾਣ ਹੈ।

148ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਅੱਜ ਸੂਬੇ ਭਰ ਵਿੱਚ 425 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.9 ਕਿਲੋ ਹੈਰੋਇਨ, 701 ਗ੍ਰਾਮ ਅਫੀਮ, 70, 720 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 8.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 443 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ ਅਤੇ 'ਨਸ਼ਾ ਛੁਡਾਉਣ' ਸਬੰਧੀ ਆਪਣੇ ਯਤਾਨਾ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 78 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

 

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਨੇ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਤੋਂ ਲਏ ਕੀਮਤੀ ਸੁਝਾਅ

11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਦੌਰਾਨ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ – ਡਾ. ਬਲਜੀਤ ਕੌਰ

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ - ਹਰਜੋਤ ਸਿੰਘ ਬੈਂਸ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦਾ ਅਪਮਾਨ ਬੰਦ ਕਰਨ ਲਈ ਦਖਲ ਦੇਣ ਦੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ

ਅੰਮ੍ਰਿਤਧਾਰੀ ਬੀਬੀ ਨੂੰ ਜੱਜ ਦੀ ਪ੍ਰੀਖਿਆ ‘ਚ ਜਾਣ ਤੋਂ ਰੋਕਣਾ ਵਿਤਕਰੇ ਪੂਰਨ ਹੈ: ਬਾਬਾ ਬਲਬੀਰ ਸਿੰਘ

 ਅੰਮ੍ਰਿਤਧਾਰੀ ਉਮੀਦਵਾਰਾਂ ਨਾਲ ਹੋਏ ਰਾਜਸਥਾਨ ਵਿੱਚ ਧੱਕੇ ਦਾ ਭਾਜਪਾ ਆਗੂ ਲਾਲਪੁਰਾ ਨੂੰ ਜਥੇਦਾਰ  ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਿਰਦੇਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਜਨਰਲ ਇਜਲਾਸ ਲਈ ਐਸਜੀਪੀਸੀ ਨੂੰ ਬੇਨਤੀ ਪੱਤਰ ਸੌਂਪਿਆ ਗਿਆ

ਸਕੱਤਰ ਸਿੰਘ ਬੱਲ ਪੀ.ਸੀ.ਐਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡਾ. ਅੰਕੁਰ ਮਹਿੰਦਰੂ ਚੁਣੇ ਗਏ ਜਨਰਲ ਸਕੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ