BREAKING NEWS
11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਦੌਰਾਨ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ – ਡਾ. ਬਲਜੀਤ ਕੌਰ1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ - ਹਰਜੋਤ ਸਿੰਘ ਬੈਂਸਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦਐਸਜੀਪੀਸੀ ਦੇ ਬਹੁ ਗਿਣਤੀ ਮੈਂਬਰਾਂ ਦੇ ਪਤਿਤ ਪਰਿਵਾਰਾਂ ਨੂੰ ਸਿੱਖੀ ਵਿਚ ਲਿਆਉਣ ਲਈ ਜੱਥੇਦਾਰ ਅਕਾਲ ਤਖਤ ਸਾਹਿਬ ਆਦੇਸ਼ ਜਾਰੀ ਕਰਣ: ਪੰਥਕ ਜੱਥੇਬੰਦੀਆਂ ਜਰਮਨੀ ਅੰਮ੍ਰਿਤਧਾਰੀ ਉਮੀਦਵਾਰਾਂ ਨਾਲ ਹੋਏ ਰਾਜਸਥਾਨ ਵਿੱਚ ਧੱਕੇ ਦਾ ਭਾਜਪਾ ਆਗੂ ਲਾਲਪੁਰਾ ਨੂੰ ਜਥੇਦਾਰ  ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਿਰਦੇਸ਼ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 27, 2025 09:17 PM

ਅੰਮ੍ਰਿਤਸਰ- ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਵਿਚ ਕੁਝ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੋਇਆ ਸੀ, ਜਿਸ ਤੇ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਨੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਅਤੇ ਅਗੋਂ ਅਜਿਹਾ ਨਾ ਹੋਵੇ ਇਸ ਦਾ ਧਿਆਨ ਰੱਖਣ ਲਈ ਕਿਹਾ ਸੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਖਰੇਵਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ। ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕਰਕੇ ਉਸ ਨੂੰ ਇਨਸਾਫ ਦਿੱਤਾ ਜਾਵੇ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖ ਕਕਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਸਿੱਖ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜ਼ੋ ਕੋਈ ਵੀ ਅਧਿਕਾਰੀ ਅਜਿਹੀ ਹਰਕਤ ਨਾ ਕਰੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਹੇਗਾ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਨੇ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਤੋਂ ਲਏ ਕੀਮਤੀ ਸੁਝਾਅ

11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਦੌਰਾਨ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ – ਡਾ. ਬਲਜੀਤ ਕੌਰ

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ - ਹਰਜੋਤ ਸਿੰਘ ਬੈਂਸ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦਾ ਅਪਮਾਨ ਬੰਦ ਕਰਨ ਲਈ ਦਖਲ ਦੇਣ ਦੀ ਅਪੀਲ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਧਾਰੀ ਬੀਬੀ ਨੂੰ ਜੱਜ ਦੀ ਪ੍ਰੀਖਿਆ ‘ਚ ਜਾਣ ਤੋਂ ਰੋਕਣਾ ਵਿਤਕਰੇ ਪੂਰਨ ਹੈ: ਬਾਬਾ ਬਲਬੀਰ ਸਿੰਘ

 ਅੰਮ੍ਰਿਤਧਾਰੀ ਉਮੀਦਵਾਰਾਂ ਨਾਲ ਹੋਏ ਰਾਜਸਥਾਨ ਵਿੱਚ ਧੱਕੇ ਦਾ ਭਾਜਪਾ ਆਗੂ ਲਾਲਪੁਰਾ ਨੂੰ ਜਥੇਦਾਰ  ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਿਰਦੇਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਜਨਰਲ ਇਜਲਾਸ ਲਈ ਐਸਜੀਪੀਸੀ ਨੂੰ ਬੇਨਤੀ ਪੱਤਰ ਸੌਂਪਿਆ ਗਿਆ

ਸਕੱਤਰ ਸਿੰਘ ਬੱਲ ਪੀ.ਸੀ.ਐਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡਾ. ਅੰਕੁਰ ਮਹਿੰਦਰੂ ਚੁਣੇ ਗਏ ਜਨਰਲ ਸਕੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ