ਸੰਸਾਰ

ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

ਕੌਮੀ ਮਾਰਗ ਬਿਊਰੋ | July 28, 2025 09:28 PM

ਆਕਲੈਂਡ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਦੇ ਪੰਜਾਬੀਆਂ ਨਾਲ ਸਬੰਧਤ ਮਸਲੇ ਸ੍ਰੀ ਟੈਫੋਰਡ ਨਾਲ ਵਿਚਾਰੇ, ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਬੀਤੇ ਦਿਨੀਂ ਨਿਊਜ਼ੀਲੈਂਡ ਵਿੱਚ ਸਿੱਖ ਅਤੇ ਕੁਝ ਹੋਰ ਧਰਮਾਂ ਦੇ ਝੰਡੇ ਸਾੜਨ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਕਹਿਣ ਕਿ ਲੋਕਾਂ ਨੂੰ ਦੂਸਰੇ ਧਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ।

ਸ. ਗੜ੍ਰੀ ਵੱਲੋਂ ਮੈਂਬਰ ਫਿਲਪ ਸਟੋਨਰ ਟੈਫੋਰਡ ਨੂੰ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਥਾਵਾਂ ਦੀ ਯਾਤਰਾ ਕਰਨ ਦਾ ਸੱਦਾ ਦਿੱਤਾ, ਜਿਸਨੂੰ ਸ੍ਰੀ ਫਿਲ ਟੀਫੋਰਡ ਵਲੋਂ ਸਵੀਕਾਰ ਕੀਤਾ ਗਿਆ।

 

Have something to say? Post your comment

 
 
 

ਸੰਸਾਰ

ਥਾਈਲੈਂਡ-ਕੰਬੋਡੀਆ ਸੰਘਰਸ਼ ਵਿੱਚ ਸੀਜ ਫਾਇਰ ਕਰਵਾਉਣ ਲਈ ਹੋਈ ਡੋਨਾਲ ਟਰੰਪ ਦੀ ਐਂਟਰੀ

‘ਸਿੱਖ ਐਵਾਰਡ 2025’ ਸਮਾਰੋਹ ਪਹਿਲੀ ਨਵੰਬਰ ਨੂੰ ਵੈਨਕੂਵਰ ਵਿੱਚ ਹੋਵੇਗਾ- ਡਾ. ਨਵਦੀਪ ਸਿੰਘ ਬਾਂਸਲ

ਸਰੀ ਸਿਟੀ ਕੌਂਸਲ ਨੇ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜਾ’ ਐਲਾਨਿਆ

ਇੰਗਲੈਂਡ ਨਿਵਾਸੀ ਡਾ. ਨਵਦੀਪ ਸਿੰਘ ਬਾਂਸਲ ਦਾ ਗੁਰਦੁਆਰਾ ਬਰੁੱਕਸਾਈਡ ਪੁੱਜਣ ‘ਤੇ ਨਿੱਘਾ ਸਵਾਗਤ

ਕਿਸਾਨਾਂ ਦੇ ਹੱਕ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿੱਚ ਭਾਰੀ ਇਕੱਠ

ਬਿਲਗਾ ਨਗਰ ਸਰੀ ਦੀ ਸੰਗਤ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦਾ ਵਿਆਹ ਪੁਰਬ ਮਨਾਇਆ

ਸਰੀ ਦੀ ਮੇਅਰ ਬਰੈਂਡਾ ਲੌਕ ਨੇ ਬੇਅਰ ਕਰੀਕ ਸਟੇਡੀਅਮ ਦਾ ਉਦਘਾਟਨ ਕੀਤਾ

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ ਵੱਲੋਂ ਕਨੇਡਾ-ਡੇ ਸਮਾਗਮ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ‘ਕੈਨੇਡਾ ਡੇ’ ਵਿਸ਼ੇਸ਼ ਅੰਕ ਰਿਲੀਜ਼ ਸਮਾਗਮ

7 ਜੁਲਾਈ ਨੂੰ 12 ਦੇਸ਼ਾਂ ਨੂੰ ਭੇਜੇ ਜਾਣਗੇ ਟੈਰਿਫ ਪੱਤਰ, ਟਰੰਪ ਨੇ ਦਸਤਖਤ ਕੀਤੇ