ਪੰਜਾਬ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

ਕੌਮੀ ਮਾਰਗ ਬਿਊਰੋ | July 29, 2025 07:14 PM

ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਕੰਬੋਜ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਸ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਮ "ਸ਼ਹੀਦ ਊਧਮ ਸਿੰਘ ਮਾਰਗ" ਰੱਖਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਇਨਕਲਾਬੀ ਆਜ਼ਾਦੀ ਘੁਲਾਟੀਏ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 31 ਜੁਲਾਈ ਨੂੰ ਇਸ ਰਾਜ ਸਮਾਗਮ ਦੌਰਾਨ ਅਧਿਕਾਰਤ ਤੌਰ 'ਤੇ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਸੜਕ ਦਾ ਨਾਮ ਰੱਖਣਗੇ।

ਉਨ੍ਹਾਂ ਨੇ ਲੰਡਨ ਜਾ ਕੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਿੱਚ ਇਹ ਉਪਰਾਲੇ ਕਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਪਟਿਆਲਾ-ਭਵਾਨੀਗੜ੍ਹ ਸੜਕ ਦਾ ਨਾਮ ਸ਼ਹੀਦ ਊਧਮ ਸਿੰਘ ਜੀ ਦੇ ਨਾਮ 'ਤੇ ਰੱਖਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਜਾ ਰਿਹਾ ਹੈ।

ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਪੰਜਾਬ ਰਾਜ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਅਤ ਸਿੰਘ ਥਿੰਦ ਨੇ ਵੀ ਕੰਬੋਜ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਭਾਈਚਾਰੇ ਦੀਆਂ ਮੰਗਾਂ ਦੀ ਪੂਰਤੀ ਨੂੰ ਯਕੀਨੀ ਬਣਾਉਣ, ਇਸ ਸ਼ਹੀਦ ਦੇ ਸਨਮਾਨ ਲਈ ਅਣਥੱਕ ਯਤਨਾਂ ਲਈ ਸ੍ਰੀ ਅਮਨ ਅਰੋੜਾ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

 

Have something to say? Post your comment

 
 
 

ਪੰਜਾਬ

ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕਿਰਿਆ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

ਨਿਹੰਗ ਸਿੰਘ ਜਥੇਬੰਦੀਆਂ ਗੁਰੂ ਘਰਾਂ ਦੀ ਰਾਖੀ ਲਈ ਹਰ ਸਮੇਂ ਤਿਆਰ ਬਰ ਤਿਆਰ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮਹਿਲ ਸਿੰਘ ਭੁੱਲਰ ਤੇ ਐਮ.ਐਫ. ਫਾਰੂਕੀ ਵੱਲੋਂ ਰਾਜਦੀਪ ਸਿੰਘ ਗਿੱਲ ਦੀ ਕਿਤਾਬ ‘ਐਵਰ ਆਨਵਰਡਜ਼’ ਰਿਲੀਜ਼

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ