ਪੰਜਾਬ

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 29, 2025 09:07 PM


ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।
ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ ਭਾਰਤੀਯ ਸਿਖਿਆ ਸੰਮੇਲਨ ਵਿਚ ਭਾਗ ਲੈਣ ਲਈ ਆਏ ਹੋਏ ਸਨ। ਕੌਮੀ ਪੱਧਰ ਦੇ ਕਰਵਾਏ ਗਏ ਇਸ ਸੰਮੇਲਨ ਵਿਚ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਵੀ ਇਸ ਸੰਮੇਲਨ ਵਿਚ ਹਾਜ਼ਰੀ ਭਰੀ ਗਈ। ਸ. ਬੈਂਸ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ ਕੇਂਦਰ ਤੇ ਸੂਬਿਆਂ ਦੀ ਸਾਂਝੀ ਸੂਚੀ ਵਿਚ ਸ਼ਾਮਲ ਹੈ ਪਰ ਕੇਂਦਰ ਆਪਣਾ ਦਬਦਬਾ ਸੂਬਿਆਂ ਉੱਪਰ ਵਧਾਉਣ ਲਈ ਨਵੀਂ ਸਿੱਖਿਆ ਨੀਤੀ ਦੀ ਆੜ ਲੈ ਰਿਹਾ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਤਹਿਤ ਦਰਜ 22 ਭਾਸ਼ਾਵਾਂ ਵਿਚ ਸ਼ਾਮਲ ਹੋਣ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਬੋਲੀ ਤੇ ਪੜ੍ਹੀ ਜਾਂਦੀ ਹੋਣ ਦੇ ਬਾਵਜੂਦ ਸੀ.ਬੀ.ਐਸ.ਸੀ ਵੱਲੋਂ ਸ਼ੁਰੂਆਤ ਵਿਚ ਪੰਜਾਬੀ ਨੂੰ ਜਰਮਨ, ਥਾਈ ਅਤੇ ਮੈਂਡਰਿਨ ਵਾਂਗ ਚੋਣਵੇਂ ਵਿਸ਼ੇ ਦੇ ਵਰਗ ਵਿਚ ਰੱਖਿਆ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਖਤ ਵਿਰੋਧ ਦਰਜ ਕਰਵਾਉਣ ਉਪਰੰਤ ਹੀ ਪੰਜਾਬੀ ਨੂੰ ਮੁੱਖ ਭਾਸ਼ਾ ਦੇ ਵਰਗ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸ਼ੁਰੂਆਤ ਵਿਚ ਦਾਅਵੇ ਕੀਤੇ ਗਏ ਸਨ ਕਿ ਨਵੀਂ ਸਿੱਖਿਆ ਨੀਤੀ ਨਾਲ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਪਰ ਇਨਾਂ ਦਾਅਵਿਆਂ ਦੇ ਉਲਟ ਕੇਂਦਰ ਖੇਤਰੀ ਭਾਸ਼ਾਵਾਂ ਨੂੰ ਚੋਣਵੇਂ ਵਿਸ਼ਿਆਂ ਵਿਚ ਰਖਕੇ ਖੇਤਰੀ ਭਾਸ਼ਾਵਾਂ ਦੇ ਦਰਜੇ ਨੂੰ ਘਟਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵੱਖਰੀ ਸਿਖਿਆ ਨੀਤੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਹ ਜਲਦ ਬਣਾਈ ਜਾਵੇਗੀ। ਉਨਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਪਰਦੇ ਹੇਠ ਕੇਂਦਰ ਦੇ ਕਿਸੇ ਵੀ ਅਜਿਹੇ ਕਦਮ ਨੂੰ ਬਰਦਾਸ਼ਤ ਨਹੀਂ ਕਰੇਗਾ ਜਿਸ ਨਾਲ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾਂ ਦੀ ਅਹਿਮੀਅਤ ਘਟੇ। ਉਨ੍ਹਾਂ ਕਿਹਾ ਪੰਜਾਬ ਪਹਿਲਾਂ ਹੀ ਆਪਣੀ ਸਿੱਖਿਆ ਨੀਤੀ ਦਾ ਐਲਾਨ ਕਰ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਸਰਬਪੱਖੀ ਵਿਕਾਸ ਲਈ ਸੁਹਿਰਦ ਤੇ ਸੰਜੀਦਾ ਉਪਰਾਲੇ ਕਰ ਰਹੀ ਹੈ।
ਸ. ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਤੇ ਸਿਖਿਆ ਦੇ ਹਰ ਖੇਤਰ ਵਿਚ ਮਿਸਾਲੀ ਕਾਰਗੁਜ਼ਾਰੀ ਦਿਖਾ ਰਹੇ ਹਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਕਾਮਯਾਬੀ ਹਾਸਿਲ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਸ. ਬੈਂਸ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਰਾਜਸਥਾਨ ਵਿਚ ਸਕੂਲ ਦੀ ਇਮਾਰਤ ਡਿੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ ਤੇ ਵਿਚਾਰ ਚਰਚਾ ਤੱਕ ਨਹੀਂ ਕੀਤੀ ਗਈ ਅਤੇ ਨਾ ਮਾਸੂਮ ਬੱਚਿਆਂ ਦੀ ਮੌਤ ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿਚ ਮਿਡ-ਡੇ ਮੀਲ ਨਾਲ ਜੁੜੇ ਮਸਲੇ ਅਤੇ ਵਰਕਰਾਂ ਦੀ ਤਨਖਾਹ ਵਧਾਉਣ, ਸਕੂਲੀ ਵਰਦੀਆਂ ਦੇ ਪੈਸੇ ਕਈ ਸਾਲਾਂ ਤੋਂ ਨਾ ਵਧਾਏ ਜਾਣ ਵਰਗੇ ਅਹਿਮ ਮੁੱਦਿਆਂ ਤੇ ਚਰਚਾ ਹੀ ਨਹੀਂ ਕੀਤੀ ਗਈ ਜਦੋਂਕਿ ਪੰਜਾਬ ਵਿਚ ਗਰਮੀ ਤੇ ਸਰਦੀ ਲਈ ਵੱਖਰੀਆਂ ਸਕੂਲੀ ਵਰਦੀਆਂ ਦੀ ਜ਼ਰੂਰਤ ਹੁੰਦੀ ਹੈ। ਉਨਾਂ ਕਿਹਾ ਕਿ ਇਸ ਸੰਮੇਲਨ ਵਿਚ ਅਜੋਕੇ ਸਮੇਂ ਵਿਚ ਵਿਦਿਆ ਦੇ ਨਵੇਂ ਤਰੀਕਿਆਂ, ਬਲਾਕ ਚੇਨ, ਮਸ਼ੀਨੀ ਬੁੱਧੀਮਾਨਤਾ (ਏ.ਆਈ, ) ਡਿਜੀਟਲ ਲਰਨਿੰਗ ਅਤੇ ਹੋਰ ਮੁੱਦੇ ਵਿਚਾਰੇ ਜਾਣੇ ਚਾਹੀਦੇ ਸਨ।

 

Have something to say? Post your comment

 
 
 

ਪੰਜਾਬ

ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕਿਰਿਆ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

ਨਿਹੰਗ ਸਿੰਘ ਜਥੇਬੰਦੀਆਂ ਗੁਰੂ ਘਰਾਂ ਦੀ ਰਾਖੀ ਲਈ ਹਰ ਸਮੇਂ ਤਿਆਰ ਬਰ ਤਿਆਰ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮਹਿਲ ਸਿੰਘ ਭੁੱਲਰ ਤੇ ਐਮ.ਐਫ. ਫਾਰੂਕੀ ਵੱਲੋਂ ਰਾਜਦੀਪ ਸਿੰਘ ਗਿੱਲ ਦੀ ਕਿਤਾਬ ‘ਐਵਰ ਆਨਵਰਡਜ਼’ ਰਿਲੀਜ਼

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ