ਪੰਜਾਬ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਸਾਵਣ ਦਾ ਪਾਵਨ ਦਿਹਾੜਾ ਸਰਧਾ ਭਾਵਨਾ ਨਾਲ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 29, 2025 08:34 PM

ਅੰਮ੍ਰਿਤਸਰ- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸਾਵਣ ਮਹੀਨੇ ਦਾ ਅੱਜ ਮੰਗਲਵਾਰ ਦਿਹਾੜਾ ਬੀਬੀ ਹਰਪ੍ਰੀਤ ਕੌਰ ਰਾਣੋ ਮੁਖੀ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਫੂਲਾ ਸਿੰਘ ਸੁਖਮਨੀ ਸੇਵਾ ਸੁਸਾਇਟੀ ਦੀ ਅਗਵਾਈ ਵਿੱਚ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਵੱਲੋਂ ਗੁਰਮਤਿ ਜੁਗਤਿ ਵਿੱਚ ਗੁਰਬਾਣੀ ਕੀਰਤਨ ਕਰਦਿਆਂ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਮਨਾਇਆ। ਗੁਰਬਾਣੀ ਦੇ ਸ਼ਬਦ ਭੈਣੇ ਸਾਵਨ ਆਇਆ, ਸ਼ਬਦ ਸਮੂਹਕ ਤੌਰ ਤੇ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।

ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਭਿਆਚਾਰਕ ਅਤੇ ਗੁਰਮਤਿ ਅਨੁਸਾਰ ਸਾਵਣ ਮਹੀਨੇ ਦੀ ਮਹੱਤਤਾ ਸੰਗਤਾਂ ਨਾਲ ਸਾਂਝੀ ਕੀਤੀ। ਇਹ ਮਹੀਨਾ ਹਰ ਨਗਰ ਵਿੱਚ ਇਸਤਰੀਆਂ ਵੱਲੋਂ ਵਿਸ਼ੇਸ਼ ਪੱਧਰ ਤੇ ਮਨਾਇਆ ਜਾਂਦਾ ਹੈ। ਜੋ ਹੁਣ ਅਧੁਨਿਕਤਾ ਦੀ ਮਾਰ ਹੇਠ ਹੋਲੀ ਹੋਲੀ ਅਲੋਪ ਹੁੰਦਾ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਅਤੁੱਟ ਵਰਤੇ।ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕੀਤੀ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ

ਰਣਜੀਤ ਗਿੱਲ ਦੇ ਕਈ ਟਿਕਾਣਿਆਂ 'ਤੇ ਵਿਜੀਲੈਂਸ ਦੇ ਛਾਪੇ

ਬੰਦੀ ਸਿੰਘਾਂ ਦੀ ਪੇਸ਼ੀ ਮੌਕੇ ਉਹਨਾਂ ਦੇ ਪਰਿਵਾਰਾਂ ਨਾਲ ਦੁਰ-ਵਿਵਹਾਰ ਕਰਨ ਵਾਲੇ ਐਸ.ਪੀ. ਨੂੰ ਕੀਤਾ ਜਾਵੇ ਸਸਪੈਂਡ : ਅਕਾਲੀ ਦਲ ਵਾਰਿਸ ਪੰਜਾਬ ਦੇ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਵੱਡੀ ਅਪਰਾਧਕ ਕਾਰਵਾਈ ਨੂੰ ਟਾਲਣ ‘ਚ ਮਿਲੀ ਸਫ਼ਲਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ