ਪੰਜਾਬ

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

ਕੌਮੀ ਮਾਰਗ ਬਿਊਰੋ | July 29, 2025 08:34 PM

ਚੰਡੀਗੜ੍ਹ- ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ ਐਲਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਦੱਸਣਯੋਗ ਹੈ ਕਿ ਸ. ਗੁਰਮੀਤ ਸਿੰਘ ਖੁੱਡੀਆਂ ਝੋਨੇ ਅਤੇ ਹੋਰ ਸਾਉਣੀ ਫਸਲਾਂ ਦੀ ਖਰੀਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਦੇ ਮੁਖੀ ਹਨ।

ਪੰਜਾਬ ਮੰਡੀ ਬੋਰਡ ਦੀ ਓ.ਟੀ.ਐਸ. ਸਕੀਮ ਨਾਲ ਵੱਡੀ ਗਿਣਤੀ ਆੜ੍ਹਤੀਆਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਰਤਾ ਵਧੇਗੀ ਅਤੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਵੇਗਾ।

ਇਸ ਮੌਕੇ ਆੜ੍ਹਤੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਲੋਡਿੰਗ ਲਈ ਭੁਗਤਾਨ ਦਰ ਨੂੰ ਕਈ ਸਾਲਾਂ ਤੋਂ ਨਹੀਂ ਵਧਾਇਆ ਗਿਆ ਹੈ। ਉਨ੍ਹਾਂ ਨੇ ਇਸ ਦਰ ਵਿੱਚ ਵਾਧੇ ਦੀ ਮੰਗ ਕੀਤੀ ਜਿਸ 'ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਪ੍ਰਵਾਨਗੀ ਭਾਰਤ ਸਰਕਾਰ ਨੇ ਦੇ ਦਿੱਤੀ ਹੈ ਅਤੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਫਸਲਾਂ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਚੇਅਰਮੈਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

 

Have something to say? Post your comment

 
 
 

ਪੰਜਾਬ

ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕਿਰਿਆ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

ਨਿਹੰਗ ਸਿੰਘ ਜਥੇਬੰਦੀਆਂ ਗੁਰੂ ਘਰਾਂ ਦੀ ਰਾਖੀ ਲਈ ਹਰ ਸਮੇਂ ਤਿਆਰ ਬਰ ਤਿਆਰ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮਹਿਲ ਸਿੰਘ ਭੁੱਲਰ ਤੇ ਐਮ.ਐਫ. ਫਾਰੂਕੀ ਵੱਲੋਂ ਰਾਜਦੀਪ ਸਿੰਘ ਗਿੱਲ ਦੀ ਕਿਤਾਬ ‘ਐਵਰ ਆਨਵਰਡਜ਼’ ਰਿਲੀਜ਼

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ