ਪੰਜਾਬ

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 29, 2025 09:11 PM

ਨਵੀਂ ਦਿੱਲੀ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆ ਕੌਮਾਂਤਰੀ ਸਰਹੱਦ ਉੱਤੇ ਲੱਗੀ ਜੰਗ ਦੌਰਾਨ ਫੇਲ੍ਹ ਸਾਬਤ ਹੋਈ ਵਿਦੇਸ਼ ਨੀਤੀ ਦਾ ਮੁੱਦਾ ਉਠਾਇਆ।

ਮੀਤ ਹੇਅਰ ਨੇ ਸਭ ਤੋਂ ਪਹਿਲਾਂ ਫੌਜੀ ਸੈਨਿਕਾਂ ਨੂੰ ਸਿਜਦਾ ਕਰਦਿਆਂ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਲੜੀ ਜਾ ਰਹੀ ਜੰਗ ਦੌਰਾਨ ਵਿਸ਼ਵ ਗੁਰੂ ਅਖਵਾਉਣ ਵਾਲੇ ਦੇਸ਼ ਦੀ ਮੱਦਦ ਉਤੇ ਕੋਈ ਵੀ ਮੁਲਕ ਨਹੀਂ ਆਇਆ। ਚੀਨ ਤੇ ਤੁਰਕੀ ਜਿੱਥੇ ਖੁੱਲ਼੍ਹੇਆਮ ਪਾਕਿਸਤਾਨ ਦੀ ਮੱਦਦ ਉੱਤੇ ਸਨ ਉੱਥੇ ਕੌਮਾਂਤਰੀ ਮੁਦਰਾ ਫੰਡ (ਆਈ.ਐਮ.ਐਫ.) ਨੇ ਪਾਕਿਸਤਾਨ ਨੂੰ ਉਸੇ ਵੇਲੇ ਵਿੱਤੀ ਮੱਦਦ ਮਨਜ਼ੂਰ ਕੀਤੀ। ਵਿਦੇਸ਼ੀ ਮੁਲਕਾਂ ਦੇ ਦੌਰੇ ਉੱਤੇ ਗਏ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਨੂੰ ਇੱਕਾ-ਦੁੱਕਾ ਮੁਲਕਾਂ ਨੂੰ ਛੱਡ ਕੇ ਬਾਕੀ ਮੁਲਕਾਂ ਦਾ ਕੋਈ ਕੈਬਨਿਟ ਮੰਤਰੀ ਵੀ ਨਹੀਂ ਮਿਲਿਆ।

ਮੀਤ ਹੇਅਰ ਨੇ ਕੇਂਦਰ ਸਰਕਾਰ ਦੀ ਗ਼ੈਰ ਸੰਜੀਦਗੀ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਕਿਸੇ ਵੇਲੇ ਛੋਟੀ ਜਿਹਾ ਰੇਲ ਹਾਦਸਾ ਹੋਣ ਉੱਤੇ ਰੇਲ ਮੰਤਰੀ ਨੈਤਿਕ ਆਧਾਰ ਉਤੇ ਅਸਤੀਫਾ ਦੇ ਦਿੰਦਾ ਸੀ ਪ੍ਰੰਤੂ ਭਾਰਤੀ ਖੁਫੀਆ ਤੰਤਰ ਦੀ ਲਾਪਰਵਾਹੀ ਨਾਲ ਇੰਨੇ ਵੱਡੇ ਅਤਿਵਾਦੀ ਹਮਲੇ ਵਿੱਚ 26 ਜਾਨਾਂ ਚਲੀਆਂ ਗਈਆਂ ਪਰ ਸਰਕਾਰ ਵਿੱਚ ਕਿਸੇ ਦਾ ਅਸਤੀਫਾ ਤਾਂ ਦੂਰ ਦੀ ਗੱਲ, ਕਿਸੇ ਨੇ ਜ਼ਿੰਮੇਵਾਰੀ ਤੱਕ ਨਾ ਕਬੂਲੀ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਰੱਖਿਆ ਮੰਤਰੀ ਤੇ ਗ੍ਰਹਿ ਮੰਤਰੀ ਦੀਆਂ ਲੰਬੀਆਂ ਤਕਰੀਰਾਂ ਵਿੱਚ ਦੇਸ਼ ਦੇ ਆਮ ਲੋਕਾਂ ਵੱਲੋਂ ਉਠਾਏ ਜਾ ਰਹੇ ਕਿਸੇ ਵੀ ਸਵਾਲ ਦਾ ਜਵਾਬ ਤੱਕ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਬਾਕੀ ਮੁਲਕ ਨੇ ਤਾਂ ਸੋਸ਼ਲ ਮੀਡੀਆ ਜਾਂ ਟੀਵੀ ਉਪਰ ਜੰਗ ਦੇ ਹਾਲਾਤ ਦੇਖੇ ਪਰ ਬਾਰਡਰ ਸੂਬੇ ਪੰਜਾਬ ਦੇ ਲੋਕਾਂ ਨੇ ਹਰ ਦਿਨ ਡਰੋਨ ਹਮਲਿਆਂ, ਸਾਇਰਾਨਾਂ ਤੇ ਬਲੈਕ ਆਊਟ ਦੇ ਸਾਏ ਹੇਠ ਗੁਜ਼ਾਰੀ ਸੀ।

Have something to say? Post your comment

 
 
 

ਪੰਜਾਬ

ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕਿਰਿਆ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

ਨਿਹੰਗ ਸਿੰਘ ਜਥੇਬੰਦੀਆਂ ਗੁਰੂ ਘਰਾਂ ਦੀ ਰਾਖੀ ਲਈ ਹਰ ਸਮੇਂ ਤਿਆਰ ਬਰ ਤਿਆਰ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮਹਿਲ ਸਿੰਘ ਭੁੱਲਰ ਤੇ ਐਮ.ਐਫ. ਫਾਰੂਕੀ ਵੱਲੋਂ ਰਾਜਦੀਪ ਸਿੰਘ ਗਿੱਲ ਦੀ ਕਿਤਾਬ ‘ਐਵਰ ਆਨਵਰਡਜ਼’ ਰਿਲੀਜ਼

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਓਪੀਡੀ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ ਇਲਾਜ ਮੁਹੱਈਆ ਕਰਵਾਇਆ ਜਾਵੇ: ਸਿਹਤ ਮੰਤਰੀ