ਪੰਜਾਬ

ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ 'ਤੇ ਐਡਵੋਕੇਟ ਧਾਮੀ ਦੀ ਪ੍ਰਤੀਕਿਰਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 30, 2025 09:26 PM

ਅੰਮ੍ਰਿਤਸਰ- ਰਾਜਸਥਾਨ ਅੰਦਰ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ 'ਤੇ ਸਿੱਖ ਕੌਮ ਵੱਲੋਂ ਪ੍ਰਗਟਾਏ ਰੋਸ ਮਗਰੋਂ ਰਾਜਸਥਾਨ ਸਰਕਾਰ ਵੱਲੋਂ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਪ੍ਰਵਾਨਗੀ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਵਾਂਝੀ ਰਹਿ ਗਈ ਸਿੱਖ ਉਮੀਦਵਾਰ ਲਈ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕਰਕੇ ਪੇਪਰ ਦੇਣ ਦਾ ਮੌਕਾ ਦਿੱਤਾ ਜਾਵੇ, ਤਾਂ ਜੋਂ ਉਸ ਨੂੰ ਇਨਸਾਫ਼ ਮਿਲ ਸਕੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਪਹਿਲਾਂ ਹੀ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਇਸ ਲਈ ਬਕਾਇਦਾ ਨਿਯਮ ਹਨ, ਜਿਨ੍ਹਾਂ ਨੂੰ ਅਕਸਰ ਅਣਗੌਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਭ ਨੂੰ ਪਤਾ ਹੋਣ ਦੇ ਬਾਵਜੂਦ ਵੀ ਬੀਤੇ ਅੰਦਰ ਕਈ ਥਾਵਾਂ 'ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਮਜਬੂਰ ਕੀਤਾ ਗਿਆ ਅਤੇ ਵਿਰੋਧ ਕਰਨ ਉੱਤੇ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਕਕਾਰ ਸਿੱਖ ਪਛਾਣ ਅਤੇ ਮੌਲਿਕ ਅਧਿਕਾਰਾਂ ਦੇ ਤਰਜਮਾਨ ਹਨ, ਜਿਸ ਦਾ ਸਭ ਨੂੰ ਸਤਿਕਾਰ ਕਰਨਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰਾਂ ਨੂੰ ਹਦਾਇਤ ਕਰਨ ਕਿ ਸਿੱਖ ਵਿਦਿਆਰਥੀਆਂ ਨਾਲ ਹੁੰਦੀਆਂ ਅਜਿਹੀਆਂ ਜ਼ਿਆਦਤੀਆਂ ਨੂੰ ਰੋਕਣ ਲਈ ਭਾਰਤੀ ਸਵਿਧਾਨ ਅੰਦਰ ਸਿੱਖਾਂ ਨੂੰ ਮਿਲੇ ਅਧਿਕਾਰਾਂ ਦੀ ਰਖਵਾਲੀ ਕੀਤੀ ਜਾਵੇ, ਇਸ ਵਾਸਤੇ ਪ੍ਰੀਖਿਆਵਾਂ ਸਮੇਂ ਸਿੱਖ ਕਕਾਰਾਂ ਨੂੰ ਲੈਣ ਕੇ ਪ੍ਰੀਖਿਆ ਅਮਲੇ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਸਵਿਧਾਨ ਵਿਰੁੱਧ ਜਾ ਕੇ ਸਿੱਖ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਨੂੰ ਵੀ ਅਮਲ ਵਿੱਚ ਲਿਆਂਦਾ ਜਾਵੇ, ਤਾਂ ਜੋ ਅਜਿਹੀਆਂ ਕਾਰਵਾਈਆਂ ਨੂੰ ਠੱਲ੍ਹ ਪੈ ਸਕੇ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕੀਤੀ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ

ਰਣਜੀਤ ਗਿੱਲ ਦੇ ਕਈ ਟਿਕਾਣਿਆਂ 'ਤੇ ਵਿਜੀਲੈਂਸ ਦੇ ਛਾਪੇ

ਬੰਦੀ ਸਿੰਘਾਂ ਦੀ ਪੇਸ਼ੀ ਮੌਕੇ ਉਹਨਾਂ ਦੇ ਪਰਿਵਾਰਾਂ ਨਾਲ ਦੁਰ-ਵਿਵਹਾਰ ਕਰਨ ਵਾਲੇ ਐਸ.ਪੀ. ਨੂੰ ਕੀਤਾ ਜਾਵੇ ਸਸਪੈਂਡ : ਅਕਾਲੀ ਦਲ ਵਾਰਿਸ ਪੰਜਾਬ ਦੇ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਵੱਡੀ ਅਪਰਾਧਕ ਕਾਰਵਾਈ ਨੂੰ ਟਾਲਣ ‘ਚ ਮਿਲੀ ਸਫ਼ਲਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ